28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਚੌਥੀ ਵਾਰ ਏਸ਼ੀਆ ਕੱਪ ਜਿੱਤ ਕੇ ਭਾਰਤੀ ਟੀਮ ਨੇ ਦੇਸ਼ ਦਾ ਨਾਮ ਸੁਨਹਿਰੀ ਅੱਖਰਾਂ 'ਚ ਦਰਜ ਕਰਵਾਇਆ - ਪ੍ਰੋ. ਬਡੂੰਗਰ

ਪਟਿਆਲਾ , 8 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ...

Ad Position 21
No active advertisement
ਅਜੀਤ ਡੈਸਕ 08-09-2025

ਪਟਿਆਲਾ , 8 ਸਤੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਪੁਰਸ਼ ਹਾਕੀ ਟੀਮ ਵਲੋਂ ਚੌਥੀ ਵਾਰ ਏਸ਼ੀਅਨ ਕੱਪ ਜਿੱਤਣ ਦੀ ਸਮੁੱਚੀ ਭਾਰਤੀ ਟੀਮ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦਾ ਮਾਣ ਅੰਤਰਰਾਸ਼ਟਰੀ ਪੱਧਰ ਉਤੇ ਵਧਿਆ ਹੈ ਤੇ ਦੇਸ਼ ਦਾ ਨਾਮ ਸੁਨਹਿਰੀ ਅੱਖਰਾਂ ਵਿਚ ਦਰਜ ਕੀਤਾ ਹੈ।

ਉਨ੍ਹਾਂ ਪੰਜਾਬ ਨਾਲ ਸੰਬੰਧਿਤ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸਮੁੱਚੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਾਰਤੀ ਹਾਕੀ ਟੀਮ ਵਿਚ ਜ਼ਿਆਦਾਤਰ ਪੰਜਾਬ ਦੇ ਖਿਡਾਰੀ ਹੀ ਖੇਡ ਰਹੇ ਹਨ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਖਿਡਾਰੀਆਂ ਦਾ ਯੋਗ ਮਾਣ ਸਨਮਾਨ ਵੀ ਕਰੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਪੰਜ ਵਾਰ ਚੈਂਪੀਅਨ ਰਹੀ ਸਾਬਕਾ ਚੈਂਪੀਅਨ ਦੱਖਣੀ ਕੋਰੀਆ ਦੀ ਟੀਮ ਨੂੰ ਫਾਈਨਲ ਵਿਚ 4-1 ਨਾਲ ਹਰਾ ਕੇ 8 ਸਾਲ ਬਾਅਦ ਏਸ਼ੀਆ ਕੱਪ ਦੇ ਖਿਤਾਬ ਉਤੇ ਆਪਣਾ ਕਬਜ਼ਾ ਕੀਤਾ ਹੈ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇਥੇ ਹੀ ਬਸ ਨਹੀਂ ਭਾਰਤੀ ਹਾਕੀ ਟੀਮ ਵਲੋਂ ਅਗਲੇ ਸਾਲ ਹੋਣ ਵਾਲੇ ਵਿਸ਼ਵ ਕੱਪ ਲਈ ਕੁਆਲੀਫਾਈ ਵੀ ਕਰਨਾ ਆਪਣੇ-ਆਪ ਵਿਚ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਹਮੇਸ਼ਾ ਖੇਡ ਜਗਤ ਵਿਚ ਮੱਲਾਂ ਮਾਰ ਕੇ ਦੇਸ਼ ਦਾ ਨਾਮ ਚਮਕਾਇਆ ਹੈ ਤੇ ਹਾਕੀ ਟੀਮ ਨੇ ਇਸ ਤੋਂ ਪਹਿਲਾਂ ਸਾਲ 2003 ਕੁਆਲਾਲੰਪੁਰ ਵਿਖੇ, 2007 ਚੇਨਈ ਵਿਖੇ ਹੋਏ ਅਤੇ ਢਾਕਾ ਵਿਖੇ 2017 ਵਿਚ ਏਸ਼ੀਆ ਕੱਪ ਉਤੇ ਆਪਣੀ ਜਿੱਤ ਦਰਜ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਹਾਕੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਵੱਡੇ ਪੱਧਰ ਉਤੇ ਯਤਨ ਕਰਨੇ ਚਾਹੀਦੇ ਹਨ।  

Ad Position 22
No active advertisement
ਪਿਛਲੀ ਖ਼ਬਰ ਮਕਾਨ ਦੀ ਛੱਤ ਡਿੱਗਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਬੀ.ਕੇ.ਯੂ. ਖੇਤੀ ਬਚਾਓ ਹਰਿਆਣਾ ਨੇ ਡੇਰਾ ਬਾਬਾ ਨਾਨਕ ਦਾ ਪਿੰਡ ਪੱਖੋਕੇ ਟਾਹਲੀ ਸਾਹਿਬ ਗੋਦ ਲਿਆ
Ad Position 24