28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ

ਸਮਾਣਾ (ਪਟਿਆਲਾ), 8 ਸਤੰਬਰ (ਸਾਹਿਬ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਹੱਦ...

Ad Position 21
No active advertisement
ਅਜੀਤ ਡੈਸਕ 08-09-2025

ਸਮਾਣਾ (ਪਟਿਆਲਾ), 8 ਸਤੰਬਰ (ਸਾਹਿਬ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਹੱਦ ਨੇੜਿਓਂ ਲੰਘਦੇ ਘੱਗਰ ਦਰਿਆ ਦੇ ਹੜ੍ਹਾਂ ਦਾ ਖ਼ਤਰਾ ਬਰਕਰਾਰ ਹੈ। ਬੀਤੇ ਕੱਲ੍ਹ ਨਾਲੋਂ ਘੱਗਰ ਦਰਿਆ ਚੜ੍ਹਾਈ ਵਿਚ ਹੈ। ਘੱਗਰ ਵਿਚ ਪਾਣੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਘੱਗਰ ਪੁਲ ਹਰਚੰਦਪੁਰਾ ਉਤੇ ਡਿਊਟੀ ਅਫ਼ਸਰ-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਮਾਣਾ ਸ. ਗੁਰਮੀਤ ਸਿੰਘ ਅਤੇ ਪੰਚਾਇਤ ਅਫ਼ਸਰ ਜਤਿੰਦਰ ਸਿੰਘ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਰੋਜ਼ਾਨਾ ਚੜ੍ਹਾਅ ਨੋਟ ਕੀਤਾ ਜਾ ਰਿਹਾ ਹੈ। ਅਜੇ ਤੱਕ ਪੰਜਾਬ ਵਾਲੇ ਪਾਸੇ ਘੱਗਰ ਸੁਰੱਖਿਅਤ ਹੈ ਪਰ ਕਈ ਥਾਵਾਂ ਉਤੇ ਟੁੱਟਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਘਬਰਾਹਟ ਪਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਹਬਾਦ ਮਾਰਕੰਡਾ ਨਦੀ ਵਿਚ ਯਮੁਨਾ ਦਾ ਪਾਣੀ ਪਾਇਆ ਜਾ ਰਿਹਾ ਹੈ, ਜਿਸ ਨਾਲ ਘੱਗਰ ਵਿਚ ਪਾਣੀ ਘੱਟ ਨਹੀਂ ਹੋ ਰਿਹਾ। ਦੂਜੇ ਪਾਸੇ ਕਿਸਾਨਾਂ ਵਲੋਂ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਲੰਗਰ ਨਾਲੋਂ-ਨਾਲ ਚੱਲ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਲਗਾਤਾਰ ਹੋ ਰਿਹਾ ਸੁਧਾਰ ਅਗਲੀ ਖ਼ਬਰ ਭਾਰਤ ਨੇ ਵਿਖਾਈ ਦਰਿਆ-ਦਿਲੀ, ਕੱਲ੍ਹ ਰਿਹਾਅ ਕੀਤੇ ਜਾਣਗੇ ਪਾਕਿਸਤਾਨੀ ਕੈਦੀ
Ad Position 24