28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਹੜ੍ਹ ਪੀੜਤਾਂ ਦੀ ਸਰਕਾਰ ਕਰ ਰਹੀ ਹਰ ਸੰਭਵ ਮਦਦ - ਵਿਧਾਇਕ ਜਗਦੀਪ ਕੰਬੋਜ ਗੋਲਡੀ

ਮੰਡੀ ਲਾਧੂਕਾ, 8 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ...

Ad Position 21
No active advertisement
ਅਜੀਤ ਡੈਸਕ 08-09-2025

ਮੰਡੀ ਲਾਧੂਕਾ, 8 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਹ ਗੱਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਜੋਧਾ ਭੈਣੀ ਦੇ ਦੌਰੇ ਦੌਰਾਨ ਇਥੇ ਲੋਕਾਂ ਨੂੰ ਜਾਨਵਰਾਂ ਲਈ ਕੈਟਲ ਫੀਡ ਦੀ ਵੰਡ ਕਰਨ ਮੌਕੇ ਆਖੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਹੜ੍ਹ ਇਕ ਕੁਦਰਤੀ ਕਰੋਪੀ ਹੈ ਪਰ ਪੰਜਾਬ ਸਰਕਾਰ ਇਸ ਮੁਸ਼ਕਿਲ ਸਮੇਂ ਵਿਚ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਪ੍ਰਕਾਰ ਦੀ ਫੌਰੀ ਮਦਦ ਮੁਹੱਈਆ ਕਰਵਾ ਰਹੀ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਅੱਜ ਇਕ ਵੱਡਾ ਐਲਾਨ ਕੀਤਾ ਹੈ। ਵਿਧਾਇਕ ਨੇ ਕਿਹਾ ਕਿ ਹੁਣ ਹੜ੍ਹ ਦੇ ਪਾਣੀ ਨਾਲ ਆਈ ਰੇਤ ਕਿਸਾਨ ਦੀ ਹੋਵੇਗੀ ਅਤੇ ਉਹ ਇਸ ਨੂੰ ਵੇਚ ਵੀ ਸਕਣਗੇ। ਇਸ ਤੋਂ ਬਿਨ੍ਹਾਂ ਸਰਕਾਰ ਵਲੋਂ ਹੜ੍ਹ ਨਾਲ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਿਚ ਵੀ ਵਾਧਾ ਕੀਤਾ ਗਿਆ ਹੈ। ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਵੀ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਸਬੰਧੀ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਕਰ ਦਿੱਤੇ ਗਏ ਹਨ।  

Ad Position 22
No active advertisement
ਪਿਛਲੀ ਖ਼ਬਰ ਤਰਨਾ ਦਲ ਨਿਹੰਗ ਜਥੇਬੰਦੀ ਵਲੋਂ ਬਠਿੰਡਾ-ਬਾਦਲ ਰੋਡ ਜਾਮ ਕਰਕੇ ਧਰਨਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਲਗਾਤਾਰ ਹੋ ਰਿਹਾ ਸੁਧਾਰ
Ad Position 24