28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਅਣਪਛਾਤੀ ਕਾਰ ਨੇ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ, ਮੌਤ

ਜੈਂਤੀਪੁਰ, 8 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਝੰਡੇ ਦੇ ਜੀਓ ਪੈਟਰੋਲ ਪੰਪ ਨੇੜੇ ਇਕ...

Ad Position 21
No active advertisement
ਅਜੀਤ ਡੈਸਕ 08-09-2025

ਜੈਂਤੀਪੁਰ, 8 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕਸਬੇ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਝੰਡੇ ਦੇ ਜੀਓ ਪੈਟਰੋਲ ਪੰਪ ਨੇੜੇ ਇਕ ਅਣਪਛਾਤੀ ਕਾਰ ਵਲੋਂ ਮੋਟਰਸਾਈਕਲ ਚਾਲਕ ਨੂੰ ਮਾਰੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਕੇ ਉਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਗੁਰਭੇਜ ਸਿੰਘ ਵਾਸੀ ਸਾਰਚੂਰ ਜੋ ਕਿ ਪਿੰਡ ਸੋਹੀਆ ਫਤਿਹਗੜ੍ਹ ਚੂੜੀਆਂ ਰੋਡ ਉਤੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਡਿਊਟੀ ਕਰਦਾ ਸੀ, ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਉਤੇ ਜਾ ਰਿਹਾ ਸੀ ਜਦੋਂ ਉਹ ਪਿੰਡ ਝੰਡੇ ਦੇ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ ਤੇ ਕਾਰ ਭਜਾ ਕੇ ਫਰਾਰ ਹੋ ਗਏ। ਘਟਨਾ ਸਥਾਨ ਉਤੇ ਪਹੁੰਚੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਥਾਣਾ ਕੱਥੂਨੰਗਲ ਵਿਖੇ ਵਾਰ-ਵਾਰ ਫੋਨ ਕਰਨ ਉਤੇ ਪੁਲਿਸ ਪ੍ਰਸ਼ਾਸਨ ਵਲੋਂ ਦੋ ਘੰਟੇ ਤੱਕ ਨਾ ਪੁੱਜਣ ਉਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਥਾਣਾ ਕੱਥੂਨੰਗਲ ਦੇ ਮੁਲਾਜ਼ਮਾਂ ਵਲੋਂ ਘਟਨਾ ਸਥਾਨ ਉਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਸੜਕੀ ਆਵਾਜਾਈ ਨੂੰ ਬਹਾਲ ਕਰਵਾਇਆ। 

Ad Position 22
No active advertisement
ਪਿਛਲੀ ਖ਼ਬਰ ਆਰਜ਼ੀ ਬੰਨ੍ਹ ਨੂੰ ਲਗਾਈ ਜਾ ਰਹੀ ਢਾਹ ਕਾਰਨ ਬੰਨ੍ਹ ਦਾ ਵੱਡਾ ਹਿੱਸਾ ਦਰਿਆ ਬਿਆਸ ਦੀ ਭੇਟ ਚੜ੍ਹਿਆ ਅਗਲੀ ਖ਼ਬਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 33 ਸਰਕਾਰੀ ਸਕੂਲ 9 ਤੇ 10 ਸਤੰਬਰ ਨੂੰ ਬੰਦ ਰਹਿਣਗੇ - ਡੀ.ਸੀ.
Ad Position 24