28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੇਵਾ ਕਰੇਗੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ - ਜਥੇ. ਝੀਂਡਾ

ਕਰਨਾਲ, 8 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼...

Ad Position 21
No active advertisement
ਅਜੀਤ ਡੈਸਕ 08-09-2025

ਕਰਨਾਲ, 8 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਅੱਜ ਏ.ਡੀ.ਸੀ. ਸ੍ਰੀ ਅੰਮ੍ਰਿਤਸਰ ਸਾਹਿਬ ਬੀਬੀ ਅਮਨਦੀਪ ਕੌਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਡੀ.ਸੀ. ਸਾਹਿਬ ਦੇ ਨਾਮ ਇਕ ਮੰਗ-ਪੱਤਰ ਸੌਂਪਿਆ ਗਿਆ l ਏ.ਡੀ.ਸੀ. ਸ੍ਰੀ ਅੰਮ੍ਰਿਤਸਰ ਸਾਹਿਬ ਬੀਬੀ ਅਮਨਦੀਪ ਕੌਰ ਵਲੋਂ ਮੰਗ-ਪੱਤਰ ਨੂੰ ਪ੍ਰਵਾਨ ਕਰਦਿਆਂ ਡੀ. ਸੀ. ਵਲੋਂ ਅੰਮ੍ਰਿਤਸਰ ਸਾਹਿਬ ਦੇ ਇਲਾਕੇ ਵਿਚ ਸੇਵਾ ਕਰਨ ਲਈ ਉਨ੍ਹਾਂ ਨੂੰ ਅਪੀਲ ਕੀਤੀ। ਉਕਤ ਜਾਣਕਾਰੀ ਦਿੰਦਿਆਂ ਜਥੇ. ਝੀਂਡਾ ਨੇ ਕਿਹਾ ਕਿ ਕੱਲ੍ਹ 11 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁੱਖ ਦਫਤਰ ਕੁਰੂਕਸ਼ੇਤਰ ਵਿਖੇ ਹਰਿਆਣਾ ਦੀ ਸਮੂਹ ਸੰਗਤ ਦੀ ਇਕ ਮੀਟਿੰਗ ਰੱਖੀ ਗਈ ਹੈ, ਜਿਸ ਵਿਚ ਰਾਹਤ ਕਾਰਜਾਂ ਸਬੰਧੀ ਵਿਚਾਰਾਂ ਹੋਣਗੀਆਂ ਅਤੇ ਜਲਦ ਹੀ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਇਲਾਕਿਆਂ ਵਿਚ ਮੁੜ ਵਸੇਬੇ ਲਈ ਲੋੜੀਂਦੇ ਕਾਰਜ ਕੀਤੇ ਜਾਣਗੇ ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਚੰਗੀ ਰਾਹਤ ਮਿਲ ਸਕੇ। 

Ad Position 22
No active advertisement
ਪਿਛਲੀ ਖ਼ਬਰ ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਆਰਜ਼ੀ ਬੰਨ੍ਹ ਨੂੰ ਲਗਾਈ ਜਾ ਰਹੀ ਢਾਹ ਕਾਰਨ ਬੰਨ੍ਹ ਦਾ ਵੱਡਾ ਹਿੱਸਾ ਦਰਿਆ ਬਿਆਸ ਦੀ ਭੇਟ ਚੜ੍ਹਿਆ
Ad Position 24