28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਦਿੱਤਾ ਅਸਤੀਫ਼ਾ

ਕਾਠਮੰਡੂ, 8 ਸਤੰਬਰ (ਪੀ.ਟੀ.ਆਈ.)-ਨਿਪਾਲੀ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਸਾਈਟਾਂ...

Ad Position 21
No active advertisement
ਅਜੀਤ ਡੈਸਕ 08-09-2025

ਕਾਠਮੰਡੂ, 8 ਸਤੰਬਰ (ਪੀ.ਟੀ.ਆਈ.)-ਨਿਪਾਲੀ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਸਾਈਟਾਂ 'ਤੇ ਸਰਕਾਰ ਦੀ ਪਾਬੰਦੀ ਨੂੰ ਲੈ ਕੇ ਕਾਠਮੰਡੂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨਿਪਾਲ ਦੇ ਗ੍ਰਹਿ ਮੰਤਰੀ ਰਮੇਸ਼ ਲੇਖਕ ਨੇ ਸੋਮਵਾਰ ਨੂੰ ਅਸਤੀਫ਼ਾ ਦੇ ਦਿੱਤਾ। ਰਾਜਧਾਨੀ ਅਤੇ ਹੋਰ ਸ਼ਹਿਰਾਂ ਨੂੰ ਹਿਲਾ ਕੇ ਰੱਖ ਦੇਣ ਵਾਲੇ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਗੋਲੀਬਾਰੀ ਵਿਚ 19 ਲੋਕਾਂ ਦੇ ਮਾਰੇ ਜਾਣ ਅਤੇ ਸੈਂਕੜੇ ਜ਼ਖਮੀ ਹੋਣ ਤੋਂ ਬਾਅਦ ਉਨ੍ਹਾਂ ਨੇ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦਿੱਤਾ। ਸੂਤਰਾਂ ਨੇ ਦੱਸਿਆ ਕਿ ਗੱਠਜੋੜ ਸਰਕਾਰ ਵਿਚ ਨਿਪਾਲੀ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕਰਨ ਵਾਲੇ ਗ੍ਰਹਿ ਮੰਤਰੀ ਲੇਖਕ ਨੇ ਨੈਤਿਕ ਆਧਾਰ 'ਤੇ ਅਸਤੀਫ਼ਾ ਦੇ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਹੜ੍ਹ ਨਾਲ 145 ਪਿੰਡਾਂ ਦੇ 17574 ਹੈਕਟੇਅਰ ਰਕਬੇ 'ਚ ਫ਼ਸਲਾਂ ਪ੍ਰਭਾਵਿਤ ਹੋਈਆਂ ਅਗਲੀ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੇਵਾ ਕਰੇਗੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ - ਜਥੇ...
Ad Position 24