28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਭਾਰਤੀ ਹਾਕੀ ਟੀਮ ਦੇ ਖਿਡਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਕਰਨਗੇ ਮਦਦ

ਜਲੰਧਰ, 8 ਸਤੰਬਰ-ਭਾਰਤੀ ਹਾਕੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ...

Ad Position 21
No active advertisement
ਅਜੀਤ ਡੈਸਕ 08-09-2025

ਜਲੰਧਰ, 8 ਸਤੰਬਰ-ਭਾਰਤੀ ਹਾਕੀ ਟੀਮ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣਗੇ। ਓਲੰਪੀਅਨ ਖਿਡਾਰੀ ਮਨਦੀਪ ਸਿੰਘ ਨੇ ਕਿਹਾ ਕਿ ਸਾਰੇ ਹਾਕੀ ਖਿਡਾਰੀ ਵਿਚਾਰ-ਵਟਾਂਦਰੇ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਜਾਣਗੇ ਅਤੇ ਕਿਸੇ ਵੀ ਐਨ.ਜੀ.ਓ. ਨਾਲ ਮਿਲ ਕੇ ਉਹ ਪੰਜਾਬ ਦੇ ਲੋਕਾਂ ਦੀ ਮਦਦ ਕਰਨਗੇ। ਓਲੰਪੀਅਨ ਖਿਡਾਰੀ ਮਨਦੀਪ ਸਿੰਘ ਨੇ ਕਿਹਾ ਕਿ 8 ਸਾਲਾਂ ਬਾਅਦ ਭਾਰਤੀ ਹਾਕੀ ਟੀਮ ਨੇ ਏਸ਼ੀਅ ਕੱਪ ਜਿੱਤਿਆ ਹੈ ਅਤੇ ਭਾਰਤੀ ਟੀਮ ਨੇ ਹਾਕੀ ਵਿਸ਼ਵ ਕੱਪ ਵਿਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। 

ਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਏਸ਼ੀਆ ਕੱਪ ਟੂਰਨਾਮੈਂਟ ਚੱਲ ਰਿਹਾ ਸੀ ਤਾਂ ਉਨ੍ਹਾਂ ਨੂੰ ਸੋਸ਼ਲ ਮੀਡੀਆ ਉਤੇ ਖ਼ਬਰਾਂ ਰਾਹੀਂ ਪੰਜਾਬ ਵਿਚ ਆਏ ਹੜ੍ਹਾਂ ਬਾਰੇ ਜਾਣਕਾਰੀ ਮਿਲ ਰਹੀ ਸੀ ਅਤੇ ਸਾਰੇ ਖਿਡਾਰੀ ਪੰਜਾਬ ਦੀ ਸਥਿਤੀ ਨੂੰ ਮਹਿਸੂਸ ਕਰ ਰਹੇ ਸਨ। 

Ad Position 22
No active advertisement
ਪਿਛਲੀ ਖ਼ਬਰ ਇਕ ਆਸ਼ਰਮ ਵਿਖੇ 12 ਸਾਲਾ ਲੜਕੀ ਦੀ ਹੋਈ ਮੌਤ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੇ 26 ਪਿੰਡਾਂ 'ਚ ਅਗਲੇ ਹੁਕਮਾਂ ਤੱਕ ਕੋਈ ਵੀ ਸਕੂਲ ਨਹੀਂ ਖੁੱਲ੍ਹੇਗਾ, ਪਿੰਡਾਂ 'ਚ ਵੀ 24 ਸਕੂਲ ਹਾਲੇ...
Ad Position 24