28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਨਿਪਾਲ ’ਚ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ

ਕਾਠਮੰਡੂ, 9 ਸਤੰਬਰ- ਨਿਪਾਲ ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਤੋਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇਸ ਵਿਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ....

Ad Position 21
No active advertisement
ਅਜੀਤ ਡੈਸਕ 09-09-2025

ਕਾਠਮੰਡੂ, 9 ਸਤੰਬਰ- ਨਿਪਾਲ ਵਿਚ ਸੋਸ਼ਲ ਮੀਡੀਆ ’ਤੇ ਪਾਬੰਦੀ ਨੂੰ ਲੈ ਕੇ ਸੋਮਵਾਰ ਤੋਂ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇਸ ਵਿਚ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀਆਂ ਪੁਸ਼ਪ ਕਮਲ ਦਹਲ ਪ੍ਰਚੰਡ ਅਤੇ ਸ਼ੇਰ ਬਹਾਦੁਰ ਦੇਉਬਾ, ਕੱਲ੍ਹ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਰਮੇਸ਼ ਲੇਖਕ ਅਤੇ ਸੰਚਾਰ ਮੰਤਰੀ ਪ੍ਰਿਥਵੀ ਸੁੱਬਾ ਗੁਰੰਗ ਦੇ ਘਰਾਂ ਵਿਚ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।

ਇਸ ਦੌਰਾਨ ਸਰਕਾਰ ਵਿਚ ਅਸਤੀਫ਼ਿਆਂ ਦਾ ਇਕ ਸਿਲਸਿਲਾ ਸ਼ੁਰੂ ਹੋ ਗਿਆ ਹੈ। ਗ੍ਰਹਿ ਮੰਤਰੀ ਰਮੇਸ਼ ਲੇਖਕ ਤੋਂ ਬਾਅਦ ਖੇਤੀਬਾੜੀ ਮੰਤਰੀ ਰਾਮਨਾਥ ਅਧਿਕਾਰੀ ਨੇ ਅੱਜ ਅਸਤੀਫ਼ਾ ਦੇ ਦਿੱਤਾ।

ਸਿਹਤ ਮੰਤਰੀ ਪ੍ਰਦੀਪ ਪੌਡੇਲ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਸਰਕਾਰ ਵਿਚ ਰਹਿਣ ਦਾ ਕੋਈ ਮਤਲਬ ਨਹੀਂ ਹੈ। ਨਿਪਾਲੀ ਕਾਂਗਰਸ ਦੇ ਜਨਰਲ ਸਕੱਤਰ ਗਗਨ ਥਾਪਾ ਨੇ ਵੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਪ੍ਰਧਾਨ ਮੰਤਰੀ ਓਲੀ ਨੇ ਅੱਜ ਸ਼ਾਮ 6 ਵਜੇ ਸਰਬ-ਪਾਰਟੀ ਮੀਟਿੰਗ ਬੁਲਾਈ ਹੈ।

Ad Position 22
No active advertisement
ਪਿਛਲੀ ਖ਼ਬਰ 12 ਕਿਲੋ 100 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਆਫ਼ਤ ਰਾਹਤ ਵਜੋਂ ਪੰਜਾਬ ਨੂੰ ਦਿੱਤੇ ਜਾਣ 20,000 ਕਰੋੜ ਰੁਪਏ- ਅਮਨ ਅਰੋੜਾ
Ad Position 24