28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

12 ਕਿਲੋ 100 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਫਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਨਸ਼ਾ ਤਸਕਰਾਂ ਨੂੰ 12 ਕਿਲੋ 100 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ....

Ad Position 21
No active advertisement
ਅਜੀਤ ਡੈਸਕ 09-09-2025

ਫਰੀਦਕੋਟ, 9 ਸਤੰਬਰ (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਦੋ ਨਸ਼ਾ ਤਸਕਰਾਂ ਨੂੰ 12 ਕਿਲੋ 100 ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕੀਤਾ ਗਿਆ। ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਰਜੇਸ਼ ਕੁਮਾਰ ਵਲੋਂ ਨਾਕੇਬੰਦੀ ਕੀਤੀ ਗਈ ਤਾਂ ਕਿਸੇ ਖ਼ਾਸ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਪਿੰਡ ਝਾੜੀ ਵਾਲਾ ਅੰਦਰ ਕੁਝ ਨਸ਼ਾ ਤਸਕਰ ਸਰਗਰਮ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਦੋ ਵਿਅਕਤੀ ਸੁਖਪ੍ਰੀਤ ਸਿੰਘ ਵਾਸੀ ਪਿੰਡ ਝਾੜੀ ਵਾਲਾ ਅਤੇ ਕਾਦਰ ਸਿੰਘ ਵਾਸੀ ਜ਼ਿਲਾ ਫਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋ ਤਲਾਸ਼ੀ ਦੌਰਾਨ 12 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਨੋਂ ਦੋਸ਼ੀਆਂ ਵਲੋਂ ਸਰੱਹਦ ਪਾਰ ਪਾਕਿਸਤਾਨ ਤੋਂ ਡਰੋਨ ਜ਼ਰੀਏ ਇਹ ਖੇਪ ਮੰਗਵਾਈ ਗਈ ਸੀ, ਜੋ ਕਿ ਪਿੰਡ ਝਾੜੀ ਵਾਲਾ ’ਚ ਸਟੋਰ ਕੀਤੀ ਗਈ ਸੀ, ਜੋ ਅੱਗੇ ਸਪਲਾਈ ਕੀਤੀ ਜਾਣੀ ਸੀ ਪਰ ਪੁਲਿਸ ਵਲੋਂ ਪਹਿਲਾਂ ਹੀ ਇਸ ਦੀ ਬਰਾਮਦਗੀ ਕਰ ਲਈ ਗਈ, ਜੋ ਕਿ ਜ਼ਿਲ੍ਹੇ ਦੀ ਸਬ ਤੋਂ ਵੱਡੀ ਬਰਾਮਦਗੀ ਹੈ। ਇਸ ਤੋਂ ਪਹਿਲਾਂ ਕਦੇ ਵੀ ਇੰਨੀ ਵੱਡੀ ਮਾਤਰਾ ’ਚ ਹੈਰੋਇਨ ਦੀ ਬਰਾਮਦਗੀ ਨਹੀਂ ਹੋਈ ਸੀ। ਉਨ੍ਹਾਂ ਦੱਸਿਆ ਕੇ ਦੋਨੋਂ ਦੋ ਨੂੰ ਰਿਮਾਂਡ ਤੇ ਲੈ ਕੇ ਪਤਾ ਲਗਾਉਣ ਦੀ ਕੋਸ਼ਿਸ ਕੀਤੀ ਜਾਵੇਗੀ ਕਿ ਪਾਕਿਸਤਾਨ ’ਚ ਬੈਠੇ ਨਸ਼ਾ ਤਸਕਰਾਂ ਨਾਲ ਇਨ੍ਹਾਂ ਦਾ ਸੰਬੰਧ ਕਿਸ ਤਰ੍ਹਾਂ ਬਣਿਆ ਅਤੇ ਕਿਸ ਤਰੀਕੇ ਨਾਲ ਇਸ ਖੇਪ ਨੂੰ ਲਿਆਂਦਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਲਕੇ ਹੋਵੇਗਾ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ’ਤੇ ਫੈਸਲਾ ਅਗਲੀ ਖ਼ਬਰ ਨਿਪਾਲ ’ਚ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ, ਪ੍ਰਧਾਨ ਮੰਤਰੀ ਨੇ ਸੱਦੀ ਸਰਬ ਪਾਰਟੀ ਮੀਟਿੰਗ
Ad Position 24