28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਹਿਮਾਚਲ: ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸ਼ਿਮਲਾ, 9 ਸਤੰਬਰ- ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ ਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ...

Ad Position 21
No active advertisement
ਅਜੀਤ ਡੈਸਕ 09-09-2025

ਸ਼ਿਮਲਾ, 9 ਸਤੰਬਰ- ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈ ਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਐਮਰਜੈਂਸੀ ਵਿਚ ਦਾਖਲ ਮਰੀਜ਼ ਵੀ ਉੱਥੋਂ ਭੱਜ ਗਏ। ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਕਰਮਚਾਰੀ ਮੌਕੇ ’ਤੇ ਮੌਜੂਦ ਹਨ ਅਤੇ ਹਰ ਥਾਂ ਦੀ ਜਾਂਚ ਕਰ ਰਹੇ ਹਨ।


ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਹਿਮਾਚਲ ਵਿਖੇ ਪੁੱਜ ਰਹੇ ਹਨ, ਜਿਸ ਕਾਰਨ ਇਸ ਧਮਕੀ ਨੂੰ ਹੋਰ ਵੀ ਗੰਭੀਰ ਰੂਪ ਵਜੋਂ ਦੇਖਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਹੜ ਪ੍ਰਭਾਵਿਤ ਹਰੀਕੇ ਹਥਾੜ ਖੇਤਰ ਵਿਚ ਪੁੱਜੇ ਅਗਲੀ ਖ਼ਬਰ ਵਿਧਾਇਕ ਪਠਾਣਮਾਜਰਾ ਦੀ ਪਤਨੀ ਨੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਹਾਈ ਕੋਰਟ ’ਚ ਦਾਇਰ ਕੀਤੀ ਪਟੀਸ਼ਨ
Ad Position 24