28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਜਥੇਦਾਰ ਗੜਗੱਜ ਨੇ ਹੜ੍ਹਾਂ ਦੌਰਾਨ ਸੇਵਾਵਾਂ ਨਿਭਾਅ ਰਹੀਆਂ ਸਿੱਖ ਜਥੇਬੰਦੀਆਂ, ਸੰਸਥਾਵਾਂ ਤੇ ਕਲਾਕਾਰਾਂ ਨੂੰ 13 ਨੂੰ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

Ad Position 21
No active advertisement
ਅਜੀਤ ਡੈਸਕ 09-09-2025

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਦੀ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਸ ਨਾਲ ਸਿੱਖ ਗੁਰੂ ਸਾਹਿਬਾਨ ਦੇ ਨਾਮ ਉੱਤੇ ਵੱਸਦੀ ਧਰਤ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼ ਦੁਨੀਆ ਵਿਚ ਗਿਆ ਹੈ।

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਚੱਲਦਿਆਂ ਜਿਥੇ ਪੰਜਾਬੀਆਂ ਤੇ ਸਾਡੇ ਸ਼ੁੱਭਚਿੰਤਕਾਂ ਨੇ ਵੱਡੀਆਂ ਸੇਵਾਵਾਂ ਕੀਤੀਆਂ ਹਨ, ਉਥੇ ਹੀ ਹੁਣ ਲੋੜ ਹੈ ਕਿ ਸੇਵਾਵਾਂ ਕਰ ਰਹੀਆਂ ਸੰਸਥਾਵਾਂ ਸੰਗਠਿਤ ਹੋ ਕੇ ਸਾਰਥਿਕ ਢੰਗ ਨਾਲ ਰਾਹਤ ਸਮੱਗਰੀ ਦੀ ਵੰਡ ਕਰਨ ਤੇ ਲੰਮੇ ਸਮੇਂ ਤੱਕ ਸੇਵਾਵਾਂ ਜਾਰੀ ਰੱਖਣ ਦੇ ਹਿਸਾਬ ਨਾਲ ਕਾਰਜ ਕਰਨ ਤਾਂ ਜੋ ਸੇਵਾ ਕਾਰਜਾਂ ਵਿਚ ਸਹਿਯੋਗੀਆਂ ਤੇ ਸ਼ੁੱਭਚਿੰਤਕਾਂ ਦਾ ਦਸਵੰਧ ਵਿਅਰਥ ਨਾ ਜਾਵੇ ਅਤੇ ਇਸ ਦੀ ਦੁਰਵਰਤੋਂ ਨਾ ਹੋਵੇ। ਪੰਜਾਬ ਵਿਚ ਵੱਡੇ ਪੱਧਰ ਉੱਤੇ ਲੋਕਾਂ ਦੇ ਘਰਾਂ, ਜਾਨ-ਮਾਲ, ਪਸ਼ੂਆਂ, ਫ਼ਸਲਾਂ ਤੇ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ, ਇਸ ਲਈ ਪ੍ਰਭਾਵਿਤ ਲੋਕਾਂ ਖ਼ਾਸ ਕਰਕੇ ਲੋੜਵੰਦਾਂ ਦੇ ਮੁੜ ਵਸੇਬੇ, ਸਿੱਖਿਆ, ਸਿਹਤ, ਖੇਤੀਬਾੜੀ, ਪਸ਼ੂ-ਪਾਲਣ ਨੂੰ ਮੁੜ ਸੁਰਜੀਤ ਕਰਨ ਵਾਸਤੇ ਲੰਮੇ ਸਮੇਂ ਤੱਕ ਨੀਤੀਗਤ ਢੰਗ ਨਾਲ ਰਾਹਤ ਸੇਵਾਵਾਂ ਮੁਹੱਈਆ ਕਰਵਾਉਣੀਆਂ ਅਤਿ ਜ਼ਰੂਰੀ ਹਨ। 

ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਮੌਜੂਦਾ ਹੜ੍ਹਾਂ ਦੀ ਸਥਿਤੀ ਵਿਚ ਰਾਹਤ ਕਾਰਜ ਤੇ ਸੇਵਾਵਾਂ ਨਿਭਾਅ ਰਹੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ, ਪੰਜਾਬੀ ਅਦਾਕਾਰਾਂ ਤੇ ਕਲਾਕਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਸਲੇ ਉੱਤੇ ਸੰਜੀਦਾ ਵਿਚਾਰ ਲਈ ਇਕ ਵਿਸ਼ੇਸ਼ ਇਕੱਤਰਤਾ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਕੱਤਰਤਾ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਇਹ ਇਕੱਤਰਤਾ 13 ਸਤੰਬਰ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਸੰਸਥਾ ਇਕੱਤਰਤਾ ਵਿਚ ਆਪਣਾ ਕੇਵਲ ਇਕ ਨੁਮਾਇੰਦਾ ਹੀ ਭੇਜੇ ਤਾਂ ਜੋ ਲੋੜ ਅਨੁਸਾਰ ਸਮੁੱਚੇ ਸੇਵਾ ਤੇ ਰਾਹਤ ਕਾਰਜ ਸੁਚਾਰੂ ਤੇ ਸੰਗਠਿਤ ਰੂਪ ਵਿਚ ਜਾਰੀ ਰਹਿਣ। 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਨ.ਡੀ.ਆਰ.ਐਫ. ਤੇ ਐਸ.ਡੀ.ਆਰ.ਐਫ. ਕਰਮਚਾਰੀਆਂ ਨੂੰ ਮਿਲੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਿਮਾਚਲ ਪ੍ਰਦੇਸ਼ 'ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ
Ad Position 24