29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

ਸ. ਸੁਖਬੀਰ ਸਿੰਘ ਬਾਦਲ ਵਲੋਂ ਸਰਹੱਦੀ ਖੇਤਰ 'ਚ ਧੁੱਸੀ ਬੰਨ੍ਹ ਦਾ ਦੌਰਾ

ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਤਲੁਜ...

Ad Position 21
No active advertisement
ਅਜੀਤ ਡੈਸਕ 09-09-2025

ਖੇਮਕਰਨ, 9 ਸਤੰਬਰ (ਰਾਕੇਸ਼ ਕੁਮਾਰ ਬਿੱਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਤਲੁਜ ਦਰਿਆ ਦੇ ਨਾਲ-ਨਾਲ ਦੌਰਾ ਕਰਦੇ ਹੋਏ ਸਰਹੱਦ ਉਤੇ ਪਿੰਡ ਮੀਆਂਵਾਲਾ ਤੇ ਮਹਿੰਦੀਪੁਰ ਦੇ ਕੰਡਿਆਲੀ ਤਾਰ ਨਾਲ-ਨਾਲ ਧੁੱਸੀ ਬੰਨ੍ਹ ਉਤੇ ਗਏ। ਜਿਥੇ ਸਤਲੁਜ ਦਰਿਆ ਤੇ ਕਸੂਰੀ ਨਾਲੇ ਦੇ ਪਾਕਿਸਤਾਨ ਤਰਫੋਂ ਆ ਕੇ ਪਾਣੀ ਬਹੁਤ ਮਾਰ ਕਰ ਰਿਹਾ ਹੈ। ਸੁਖਬੀਰ ਬਾਦਲ ਨੇ ਸਰਹੱਦ ਉਤੇ ਧੁੱਸੀ ਬੰਨ੍ਹ ਦਾ ਦੌਰਾ ਕੀਤਾ ਜਿਥੇ ਬੰਨ੍ਹ ਟੁੱਟ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਮਹਿੰਦੀਪੁਰ ਦੇ ਬੰਨ੍ਹ ਉਤੇ ਜਾ ਕੇ ਵੀ ਕੰਡਿਆਲੀ ਤਾਰ ਤੋਂ ਪਾਰ ਫਸਲਾਂ ਦੇ ਹੋ ਰਹੇ ਨੁਕਸਾਨ ਦਾ ਵੀ ਜਾਇਜ਼ਾ ਲਿਆ। ਜਿਥੇ ਤਾਰ ਦੇ ਨਾਲ ਸਥਿਤ ਬੰਨ੍ਹ ਦੇ ਨਾਲ 10 ਫੁੱਟ ਤੱਕ ਹੁਣ ਵੀ ਦਰਿਆ ਦਾ ਪਾਣੀ ਹੈ ਤੇ ਫਸਲਾਂ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਬੰਨ੍ਹ ਦੀ ਮਜ਼ਬੂਤੀ ਵਾਸਤੇ ਹਜ਼ਾਰਾਂ ਲੀਟਰ ਡੀਜ਼ਲ ਦੇਣ ਦਾ ਵਾਅਦਾ ਕੀਤਾ ਤੇ ਕਿਹਾ ਕਿ ਪੰਜਾਬ ਵਿਚ ਅਕਾਲੀ ਸਰਕਾਰ ਜਨਤਾ ਮੁੜ ਯਾਦ ਕਰ ਰਹੀ ਹੈ। ਉਨ੍ਹਾਂ ਕੋਈ ਵੀ ਹੋਰ ਰਾਜਸੀ ਟਿੱਪਣੀ ਨਹੀਂ ਕੀਤੀ। ਜਦੋਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਹ ਪੀ. ਐਮ. ਬਾਰੇ ਬਾਅਦ ਵਿਚ ਗੱਲ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਦਿੱਲੀ ਸਰਕਾਰ ਵਲੋਂ ਰਾਹਤ ਸਮੱਗਰੀ ਦੇ 22 ਟਰੱਕ ਹੜ੍ਹ ਪ੍ਰਭਾਵਿਤਾਂ ਲਈ ਜਲੰਧਰ ਭੇਜੇ ਅਗਲੀ ਖ਼ਬਰ ਸਾਬਕਾ ਸਰਪੰਚ ਜੁਗਰਾਜ ਸਿੰਘ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
Ad Position 24