29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2025

50 ਹਜ਼ਾਰ ਰਿਸ਼ਵਤ ਲੈਣ ਵਾਲਾ ਸਹਾਇਕ ਸਬ-ਇੰਸਪੈਕਟਰ ਤੇ ਸਿਪਾਹੀ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ, 9 ਸਤੰਬਰ (ਥਿੰਦ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਰਿਸ਼ਵਤ ਦੇ ਖਾਤਮੇ ਲਈ...

Ad Position 21
No active advertisement
ਅਜੀਤ ਡੈਸਕ 09-09-2025

ਸੁਲਤਾਨਪੁਰ ਲੋਧੀ, 9 ਸਤੰਬਰ (ਥਿੰਦ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਰਿਸ਼ਵਤ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇਕ ਇੰਗਲੈਂਡ ਨਿਵਾਸੀ ਐਨ.ਆਰ.ਆਈ. ਮਹਿਲਾ, ਜੋ ਇਸ ਸਮੇਂ ਮੁੰਬਈ ਵਿਚ ਵੀ ਰਹਿੰਦੀ ਹੈ, ਵਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।

ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨ. ਆਰ. ਆਈ. ਦੋਸਤ ਦੀ ਪੁਲਿਸ ਵਲੋਂ ਇਕ ਮਾਮਲੇ ਵਿਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿਚ ਮਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਲਈ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਬੈਂਕ ਦੇ ਏ. ਟੀ. ਐਮ. ਤੋਂ ਪੈਸੇ ਕਢਵਾਉਣ ਲਈ ਵੀ ਬਾਹਰ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮਾਂ ਨੇ ਸ਼ਿਕਾਇਤਕਰਤਾ ਤੋਂ ਅਦਾਲਤੀ ਕਾਰਵਾਈ ਵਿਚ ਉਸਦੇ ਸਾਥੀ ਦੀ ਮਦਦ ਕਰਨ ਬਦਲੇ 5 ਹਜ਼ਾਰ ਰੁਪਏ ਹੋਰ ਮੰਗੇ ਸਨ, ਜਿਸਦੀ ਉਸਨੇ ਰਿਕਾਰਡਿੰਗ ਕਰਕੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿਚ ਲਗਾਏ ਦੋਸ਼ ਸੱਚੇ ਪਾਏ ਗਏ। ਇਸ ਤੋਂ ਬਾਅਦ ਉਕਤ ਦੋਵੇਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਚ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੱਲ੍ਹ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਸੀਪੀ ਰਾਧਾਕ੍ਰਿਸ਼ਨਨ ਬਣੇ ਨਵੇਂ ਉਪ ਰਾਸ਼ਟਰਪਤੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਪੰਜਾਬ ਨੂੰ ਦਿੱਤੇ ਰਾਹਤ ਪੈਕੇਜ 'ਤੇ ਰਾਜਾ ਵੜਿੰਗ ਵਲੋਂ ਟਵੀਟ
Ad Position 24