29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਜਾਣਿਆ

ਐਸ. ਏ. ਐਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਹਸਪਤਾਲ ਵਿਚ ਸਿਹਤ ਦਾ ਹਾਲ ਜਾਨਣ ਆਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ...

Ad Position 21
No active advertisement
ਅਜੀਤ ਡੈਸਕ 10-09-2025

ਐਸ. ਏ. ਐਸ. ਨਗਰ, 9 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਹਸਪਤਾਲ ਵਿਚ ਸਿਹਤ ਦਾ ਹਾਲ ਜਾਨਣ ਆਏ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਪੁੱਛੀ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਹਸਪਤਾਲ ਜਾ ਕੇ ਮੁੱਖ ਮੰਤਰੀ ਪੰਜਾਬ ਦੀ ਸਿਹਤ ਦਾ ਹਾਲ ਜਾਣ ਕੇ ਉਨ੍ਹਾਂ ਨੂੰ ਜਾਣੂ ਕਰਾਉਣ ਲਈ ਕਿਹਾ ਸੀ, ਜਿਸ ਕਾਰਨ ਉਹ ਅੱਜ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਹੈ।

ਮੁੱਖ ਮੰਤਰੀ ਪੰਜਾਬ ਵਲੋਂ ਉਨ੍ਹਾਂ ਤੋਂ ਪ੍ਰਧਾਨ ਮੰਤਰੀ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਫੇਰੀ ਸੰਬੰਧੀ ਜਾਣਕਾਰੀ ਲਈ ਗਈ। ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਵਲੋਂ ਸ਼ੁਰੂਆਤ ਵਿਚ ਹੀ ਪੈਕਜ ਐਲਾਨ ਦਿੱਤਾ ਗਿਆ ਹੈ, ਜਦੋਂ ਵੀ ਹੋਰ ਜ਼ਰੂਰਤ ਹੋਈ ਤਾਂ ਉਹ ਹੋਰ ਵੀ ਫੰਡ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਹੜ੍ਹਾਂ ਨਾਲ ਹਾਲਤ ਹਿਮਾਚਲ ਨਾਲੋਂ ਵੀ ਜ਼ਿਆਦਾ ਖ਼ਰਾਬ ਲੱਗੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਨੂੰ ਜੋ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਹਰ ਸੰਭਵ ਸਹਿਯੋਗ ਲਈ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਪ੍ਰਧਾਨ ਮੰਤਰੀ ਵਲੋਂ ਸਿਰਫ਼ ਟੋਕਨ ਜਾਰੀ ਕੀਤਾ ਗਿਆ ਹੈ, ਜੋ ਵੀ ਰਾਸ਼ੀ ਦੀ ਜ਼ਰੂਰਤ ਹੋਵੇਗੀ, ਉਹ ਸਰਵੇ ਹੋਣ ਉਪਰੰਤ ਜਾਰੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅਗਲੇ ਇਕ ਦੋ ਦਿਨਾਂ ਵਿਚ ਮੁੱਖ ਮੰਤਰੀ ਪੰਜਾਬ ਨੂੰ ਹਸਪਤਾਲ ਵਿਚੋਂ ਮਿਲ ਜਾਵੇਗੀ ਛੁੱਟੀ- ਅਮਨ ਅਰੋੜਾ ਅਗਲੀ ਖ਼ਬਰ ਨਿਪਾਲ ’ਚ ਹਿੰਸਾ: ਵੱਖ ਵੱਖ ਏਅਰਲਾਈਨਜ਼ ਵਲੋਂ ਕਾਠਮੰਡੂ ਲਈ ਉਡਾਣਾਂ ਰੱਦ
Ad Position 24