29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਜਥੇਦਾਰ ਗੜਗੱਜ ਨੇ ਜਾਤ-ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਦੇ ਪੀੜਤ ਪਰਿਵਾਰ ਨਾਲ ਤਾਮਿਲਨਾਡੂ ਪੁੱਜ ਕੇ ਕੀਤੀ ਮੁਲਾਕਾਤ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ....

Ad Position 21
No active advertisement
ਅਜੀਤ ਡੈਸਕ 10-09-2025

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਮਿਲਨਾਡੂ ਦੇ ਥੁੱਥੂਕੁੜੀ ਜ਼ਿਲ੍ਹੇ ਦੇ ਆਰੂਮੁਗਾਮੰਗਲਮ ਪਿੰਡ ਵਿਖੇ ਬੀਤੇ ਦਿਨੀਂ ਜਾਤ ਪਾਤ ਵਿਤਕਰੇ ਅਧਾਰਿਤ ਆਨਰ ਕਿਲਿੰਗ ਵਿਚ ਕਤਲ ਕੀਤੇ ਗਏ 25 ਸਾਲਾ ਨੌਜਵਾਨ ਕਾਵਿਨ ਸੇਲਵਾ ਗਨੇਸ਼ ਦੇ ਮਾਪਿਆਂ ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਰੂਪ ਵਿਚ ਪੁੱਜ ਕੇ ਮੁਲਾਕਾਤ ਕੀਤੀ ਤੇ ਪੀੜਤ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਉਹ ਇਨਸਾਫ਼ ਲਈ ਡਟ ਕੇ ਖੜ੍ਹਣ ਸਿੱਖ ਕੌਮ ਉਨ੍ਹਾਂ ਦੇ ਨਾਲ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਕਾਵਿਨ ਤਾਮਿਲ ਨਾਡੂ ਦੇ ਰਹਿਣ ਵਾਲੇ ਤਾਮਿਲ ਸਿੱਖ ਤੇ ਸੁਪਰੀਮ ਕੋਰਟ ਦੇ ਵਕੀਲ ਸ. ਜੀਵਨ ਸਿੰਘ ਦੇ ਭਾਣਜਾ ਸਨ, ਜਿਨ੍ਹਾਂ ਦੇ ਸੱਦੇ ’ਤੇ ਜਥੇਦਾਰ ਗੜਗੱਜ ਇਥੇ ਪੁੱਜੇ। ਇਸ ਮੌਕੇ ਜਥੇਦਾਰ ਗੜਗੱਜ ਨੇ ਇਸ ਗੱਲ ’ਤੇ ਗਹਿਰੀ ਚਿੰਤਾ ਪ੍ਰਗਟਾਈ ਕਿ ਸੰਸਾਰ ਅੰਦਰ ਅੱਜ ਵੀ ਜਾਤੀਵਾਦ, ਰੰਗ ਭੇਦ ਅਤੇ ਜਾਤ ਅਧਾਰਿਤ ਵਿਤਕਰਾ ਤੇ ਆਨਰ ਕਿਲਿੰਗ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖੀ ਫ਼ਲਸਫੇ ਵਿਚ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਦੇ ਬੰਦੇ ਆਖਿਆ ਗਿਆ ਹੈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਕਾਲ ਪੁਰਖ ਦੇ ਸਨਮੁਖ ਪੀੜਤ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬਲ ਤੇ ਉੱਦਮ ਬਖ਼ਸ਼ਣ ਦੀ ਖੁਦ ਅਰਦਾਸ ਕੀਤੀ ਕਿ ਇਹ ਪਰਿਵਾਰ ਚੜ੍ਹਦੀ ਕਲਾ ਵਿਚ ਰਹੇ ਤੇ ਇਨ੍ਹਾਂ ਨਾਲ ਇਨਸਾਫ਼ ਹੋਵੇ।


ਜਥੇਦਾਰ ਗੜਗੱਜ ਨੇ ਕਾਵਿਨ ਦੇ ਪਿਤਾ ਸ੍ਰੀ ਚੰਦਰ ਸ਼ੇਖਰ ਨੂੰ ਆਖਿਆ ਕਿ ਉਨ੍ਹਾਂ ਨੂੰ ਸਮਾਜ ਨੂੰ ਸੇਧ ਦੇਣ ਲਈ ਤੇ ਆਪਣੇ ਪੁੱਤਰ ਦਾ ਇਨਸਾਫ਼ ਪ੍ਰਾਪਤ ਕਰਨ ਲਈ ਹਿੰਮਤ ਨਾਲ ਕਾਨੂੰਨੀ ਲੜਾਈ ਲੜਣੀ ਪਵੇਗੀ ਤਾਂ ਜੋ ਜਾਤ ਪਾਤ ਦੇ ਵਿਤਕਰੇ ਨੂੰ ਠੱਲ੍ਹਿਆ ਜਾ ਸਕੇ ਤੇ ਕਿਸੇ ਹੋਰ ਨਾਲ ਅਜਿਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਬਹੁਤ ਪੁਰਾਣਾ ਹੈ, ਭਾਵੇਂ ਕਿ ਸਿੱਖ ਗੁਰੂ ਸਾਹਿਬਾਨ ਨੇ ਜਾਤ-ਪਾਤ ਅਧਾਰਿਤ ਭੇਦਭਾਵ ਤੇ ਵਿਤਕਰੇ ਨੂੰ ਬਹੁਤ ਸਮਾਂ ਪਹਿਲਾਂ ਹੀ ਖਤਮ ਕਰ ਦਿੱਤਾ ਸੀ ਪਰ ਅਜੇ ਤੱਕ ਇਹ ਸਮੱਸਿਆ ਤੇ ਅੱਤਿਆਚਾਰ ਸੰਸਾਰ ਵਿਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ।


ਜਥੇਦਾਰ ਗੜਗੱਜ ਤਾਮਿਲ ਨਾਡੂ ਵਿਖੇ ਧਰਮ ਪ੍ਰਚਾਰ ਲਹਿਰ ਖੁਆਰ ਹੋਏ ਸਭ ਮਿਲੈਂਗੇ ਤਹਿਤ ਤਿੰਨ ਦਿਨਾਂ ਦੀ ਪ੍ਰਚਾਰ ਫੇਰੀ ਉੱਤੇ ਹਨ, ਇਸ ਦੌਰਾਨ ਉਹ ਸੂਬੇ ਅੰਦਰ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਜਾ ਕੇ ਸਥਾਨਕ ਲੋਕਾਂ ਅਤੇ ਜਾਤ-ਪਾਤ ਅਧਾਰਤ ਵਿਤਕਰੇ ਦੇ ਪੀੜਤਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਤੇ ਸਿੱਖੀ ਸਿਧਾਂਤਾਂ ਤੇ ਫ਼ਲਸਫ਼ੇ ਬਾਰੇ ਬਾਤਾਂ ਪਾ ਰਹੇ ਹਨ। ਉਨ੍ਹਾਂ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਵੀ ਆਪਣੀਆਂ ਉਦਾਸੀਆਂ ਸਮੇਂ ਇਸ ਖੇਤਰ ਵਿੱਚ ਆਏ ਹਨ ਅਤੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਸਥਾਨਕ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ।
ਜਥੇਦਾਰ ਗੜਗੱਜ ਦੇ ਨਾਲ ਪੰਜਾਬ ਤੋਂ ਸ. ਬਰਜਿੰਦਰ ਸਿੰਘ ਹੁਸੈਨਪੁਰ, ਤਾਮਿਲ ਸਿੱਖ ਸ. ਜੀਵਨ ਸਿੰਘ, ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਕੁਝ ਸਥਾਨਕ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਬੰਦ ਦੀ ਕਾਰਵਾਈ ਮੁਲਤਵੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
Ad Position 24