ਚੰਡੀਗੜ੍ਹ, 10 ਸਤੰਬਰ- ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਅੱਜ ਦੱਸਿਆ ਕਿ ਮੈਨੇਜਮੈਂਟ ਵਲੋਂ ਇਹ ਭਰੋਸਾ ਦਵਾਇਆ ਗਿਆ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਅੱਜ ਹੀ ਰਿਲੀਜ਼ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡੀਪੂਆਂ ਨੂੰ ਤਨਖਾਹਾਂ ਜਾਰੀ ਕਰਨ ਦੇ ਆਦੇਸ਼ ਦੇ ਦਿੱਤੇ ਹਨ, ਜਿਸ ਕਰਕੇ ਜਥੇਬੰਦੀ ਵਲੋਂ ਬੱਸ ਸਟੈਂਡ ਬੰਦ ਦੀ ਕਾਰਵਾਈ ਨੂੰ ਮੁਲਤਵੀ ਕਰਕੇ ਗੇਟ ਰੈਲੀਆਂ ਕਰਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ। ਦੱਸਣਯੋਗ ਹੈ ਕਿ ਪਹਿਲਾਂ ਅੱਜ ਦੋ ਘੰਟੇ ਬੱਸ ਅੱਡੇ ਬੰਦ ਕਰਨ ਦਾ ਐਲਾਨ ਜਥੇਬੰਦੀ ਵਲੋਂ ਕੀਤਾ ਗਿਆ ਸੀ।
ਤਾਜ਼ਾ ਖ਼ਬਰਾਂ
Free
ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਬੰਦ ਦੀ ਕਾਰਵਾਈ ਮੁਲਤਵੀ
ਚੰਡੀਗੜ੍ਹ, 10 ਸਤੰਬਰ- ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਅੱਜ ਦੱਸਿਆ ਕਿ ਮੈਨੇਜਮੈਂਟ ਵਲੋਂ ਇਹ ਭਰੋਸਾ ਦਵਾਇਆ....
ਅਜੀਤ ਡੈਸਕ
10-09-2025