29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੜ੍ਹ ਮੁਕਤੇਸ਼ਵਰ ਤੋਂ ਅਗਲੇ ਪੜਾਅ ਗੁਰੂ ਕਾ ਤਾਲ ਆਗਰਾ ਲਈ ਰਵਾਨਾ

ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ...

Ad Position 21
No active advertisement
ਅਜੀਤ ਡੈਸਕ 10-09-2025

ਅੰਮ੍ਰਿਤਸਰ, 10 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ’ਚ ਅੱਜ ਡੇਰਾ ਕਾਰ ਸੇਵਾ ਦਿੱਲੀ ਵਾਲੇ ਗੜ੍ਹ ਮੁਕਤੇਸ਼ਵਰ ਤੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਗੁਰਮਤਿ ਵਿਚਾਰਾਂ ਕੀਤੀਆਂ। ਉਨ੍ਹਾਂ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਗੜ੍ਹ ਮੁਕਤੇਸ਼ਵਰ ਤੋਂ ਵਿਧਾਇਕ ਸ੍ਰੀ ਹਰਿੰਦਰ ਤੇਵੜੀਆ, ਚੌਧਰੀ ਰਵਿੰਦਰ ਸਿੰਘ, ਹਾਪੁੜ ਤੋਂ ਵਿਧਾਇਕ ਵਿਜੇਪਾਲ, ਜ਼ਿਲ੍ਹਾ ਜੱਜ ਸ. ਗੁਰਪ੍ਰੀਤ ਸਿੰਘ ਨੇ ਸਮਾਗਮ ਸਮੇਂ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਡੇਰਾ ਕਾਰਸੇਵਾ ਦਿੱਲੀ ਵਾਲਿਆਂ ਦੇ ਪ੍ਰਬੰਧਕ ਬਾਬਾ ਸੁਰਿੰਦਰ ਸਿੰਘ ਤੇ ਬਾਬਾ ਸ਼ਾਨ ਸਿੰਘ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਹ ਨਗਰ ਕੀਰਤਨ ਹਾਪੁੜ, ਬੁਲੰਦ ਸ਼ਹਿਰ, ਅਲੀਗੜ੍ਹ, ਹਾਥਰਸ ਤੋਂ ਹੁੰਦਾ ਹੋਇਆ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਵਿਖੇ ਪੁੱਜਾ। ਰਸਤੇ ’ਚ ਜਿਥੇ ਸੰਗਤਾਂ ਵਲੋਂ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਸੰਭਾਵਲੀ ਸ਼ੂਗਰ ਮਿੱਲ ਹਾਪੁੜ ਦੇ ਪ੍ਰਬੰਧਕਾਂ ਵਲੋਂ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਇਸੇ ਦੌਰਾਨ ਹਾਪੁੜ ਵਿਖੇ ਐਸ.ਜੇ.ਐਸ. ਮੋਟਰ ਦੇ ਮਾਲਕ ਸ. ਧਿਆਨ ਸਿੰਘ ਅਤੇ ਪਰਿਵਾਰ ਵਲੋਂ ਗੁਰੂ ਸਾਹਿਬ ਦੇ ਸਤਿਕਾਰ ਹਿੱਤ ਧਰਮ ਪ੍ਰਚਾਰ ਲਈ ਇਕ ਗੱਡੀ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸੁਖਜੀਤ ਸਿੰਘ ਬਘੌਰਾ, ਸ. ਹਰਵਿੰਦਰ ਸਿੰਘ ਪ੍ਰਮਾਰ, ਸ. ਰਾਜਬੀਰ ਸਿੰਘ ਤੇ ਉਦੈਬੀਰ ਸਿੰਘ ਐਸ.ਜੀ.ਐਸ. ਮੋਟਰ, ਸ. ਜੁਗਿੰਦਰ ਸਿੰਘ, ਸ. ਤੇਜਿੰਦਰ ਸਿੰਘ, ਸ. ਬੂਟਾ ਸਿੰਘ, ਸ. ਚਰਨ ਸਿੰਘ, ਸ. ਕਾਹਨ ਸਿੰਘ, ਸ. ਰਣਯੋਧ ਸਿੰਘ, ਸ. ਖੇਮ ਸਿੰਘ, ਸ. ਚਰਨਜੀਤ ਸਿੰਘ, ਪ੍ਰਮੋਤ ਜਿੰਦਲ ਤੋਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹੜ੍ਹ ਪੀੜਤ ਪਿੰਡ ਸ਼ਾਹਪੁਰ ਦਾ ਦੌਰਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਹੋ ਰਿਹਾ ਕਾਫੀ ਸੁਧਾਰ - ਫੋਰਟਿਸ ਹਸਪਤਾਲ
Ad Position 24