29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਡੀ.ਸੀ. ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ 'ਚ 11 ਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ

ਜਲੰਧਰ, 10 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ...

Ad Position 21
No active advertisement
ਅਜੀਤ ਡੈਸਕ 10-09-2025

ਜਲੰਧਰ, 10 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਵਿਚ 11 ਅਤੇ 12 ਸਤੰਬਰ ਨੂੰ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਉਹ ਸਕੂਲ ਹਨ, ਜਿਨ੍ਹਾਂ ਸਕੂਲਾਂ ਨੂੰ ਨੁਕਸਾਨ ਪਹੁੰਚਿਆ ਹੈ ਜਾਂ ਜਿਥੇ ਰਾਹਤ ਕੈਂਪ ਬਣੇ ਹੋਏ ਹਨ। ਜਾਰੀ ਕੀਤੇ ਹੁਕਮ ਮੁਤਾਬਕ ਜਿਨ੍ਹਾਂ ਸਕੂਲਾਂ ਵਿਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਸਕੂਲਾਂ ਵਿਚ ਸਰਕਾਰੀ ਮਿਡਲ ਸਕੂਲ, ਫਤਿਹ ਜਲਾਲ, ਸਰਕਾਰੀ ਮਿਡਲ ਸਕੂਲ, ਬਸਤੀ ਪੀਰ ਦਾਦ, ਸਰਕਾਰੀ ਹਾਈ ਸਕੂਲ, ਲਿੱਧੜਾਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਸਤੀ ਸ਼ੇਖ, ਸਰਕਾਰੀ ਹਾਈ ਸਕੂਲ, ਮੁੰਧ, ਸਰਕਾਰੀ ਹਾਈ ਸਕੂਲ, ਬੋਪਾਰਾਏ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ, ਜਲਾਲਪੁਰ ਕਲਾਂ, ਲੋਹੀਆਂ ਖਾਸ, ਸਰਕਾਰੀ ਪ੍ਰਾਇਮਰੀ ਸਕੂਲ, ਪੀਰਦਾਦ, ਵੈਸਟ-2 ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਮੁੱਧ, ਨਕੋਦਰ-2 ਸ਼ਾਮਿਲ ਹਨ। 

Ad Position 22
No active advertisement
ਪਿਛਲੀ ਖ਼ਬਰ 2 ਪਰਿਵਾਰਾਂ ਦੀਆਂ ਭਾਰੀ ਮੀਂਹ ਕਰਕੇ ਮਕਾਨ ਦੀਆਂ ਛੱਤਾਂ ਡਿੱਗੀਆਂ ਅਗਲੀ ਖ਼ਬਰ ਦਰਿਆ ਬਿਆਸ 'ਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਲਿਆ ਸੁੱਖ ਦਾ ਸਾਹ
Ad Position 24