30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਵਿਅਕਤੀ ਦੀ ਸੱਪ ਕੱਟਣ ਨਾਲ ਹੋਈ ਮੌਤ 'ਤੇ ਸਰਕਾਰ ਨੇ ਪਰਿਵਾਰ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ

ਫਾਜ਼ਿਲਕਾ, 10 ਸਤੰਬਰ (ਬਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ...

Ad Position 21
No active advertisement
ਅਜੀਤ ਡੈਸਕ 10-09-2025

ਫਾਜ਼ਿਲਕਾ, 10 ਸਤੰਬਰ (ਬਲਜੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਕੁਦਰਤੀ ਆਫਤ ਦਾ ਸਾਹਮਣਾ ਕਰਨ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਖੜ੍ਹੀ ਹੈ ਤੇ ਇਸੇ ਤਹਿਤ ਹੀ ਜਿਥੇ ਇਨ੍ਹਾਂ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਫਾਜ਼ਿਲਕਾ ਦੇ ਰੇਤੇ ਵਾਲੀ ਭੈਣੀ ਦੇ ਮ੍ਰਿਤਕ ਵਜੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਵਜੀਰ ਸਿੰਘ ਦੀ ਸੱਪ ਕੱਟਣ ਨਾਲ ਮੌਤ ਹੋ ਗਈ ਸੀ। ਅੱਜ ਉਹ ਮ੍ਰਿਤਕ ਵਜੀਰ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅੰਤਿਮ ਅਰਦਾਸ ਵਿਚ ਪਹੁੰਚ ਕੇ ਪੰਜਾਬ ਸਰਕਾਰ ਵਲੋਂ ਆਈ 4 ਲੱਖ ਦੀ ਸਹਾਇਤਾ ਰਾਸ਼ੀ ਭੇਟ ਕੀਤੀ।

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੌਤ ਦੀ ਖਬਰ ਸੁਣਦੇ ਸਾਰ ਸਾਡੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਐੱਸ.ਸੀ. ਵਿੰਗ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਵਜੀਰ ਸਿੰਘ ਦੀ ਪਤਨੀ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ ਤੇ ਹੁਣ ਵਜੀਰ ਸਿੰਘ ਦੀ ਮੌਤ ਤੋਂ ਬਾਅਦ ਇਨ੍ਹਾਂ ਦੇ 4 ਬੱਚੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਵਜੀਰ ਸਿੰਘ ਦਾ ਘਰ ਪਾਣੀ ਨਾਲ ਘਿਰਿਆ ਹੋਇਆ ਹੈ ਤੇ ਪਾਣੀ ਖਤਮ ਹੋਣ ਉਤੇ ਜੇਕਰ ਘਰ ਦਾ ਵੀ ਕੋਈ ਖਰਾਬਾ ਹੁੰਦਾ ਹੈ ਤਾਂ ਉਹ ਠੀਕ ਕਰਵਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵਲੋਂ ਭੇਜੀ ਸਹਾਇਤਾ ਰਾਸ਼ੀ ਲਈ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ। 

Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਵਲੋਂ 5 ਸਾਲਾ ਬੱਚੇ ਦਾ ਕਤਲ ਅਗਲੀ ਖ਼ਬਰ 2 ਪਰਿਵਾਰਾਂ ਦੀਆਂ ਭਾਰੀ ਮੀਂਹ ਕਰਕੇ ਮਕਾਨ ਦੀਆਂ ਛੱਤਾਂ ਡਿੱਗੀਆਂ
Ad Position 24