30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2025

ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਫਾਟਕ 'ਤੇ ਬੀਤੇ ਦਿਨ ਹੋਈ ਮੋਟਰਸਾਈਕਲ...

Ad Position 21
No active advertisement
ਅਜੀਤ ਡੈਸਕ 10-09-2025

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਫਾਟਕ 'ਤੇ ਬੀਤੇ ਦਿਨ ਹੋਈ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਵਿਚ ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਪੁੱਤਰ ਰਾਜੂ ਵਾਸੀ ਸਾਂਸੀ ਕਾਲੋਨੀ ਜੋ ਕਿ ਆਪਣੀ ਭੂਆ ਨੂੰ ਮੋਟਰਸਾਈਕਲ 'ਤੇ ਛੱਡ ਕੇ ਵਾਪਸ ਆਪਣੇ ਘਰ ਆ ਰਿਹਾ ਸੀ ਜਦੋਂ ਉਹ ਕਾਲਾ ਸੰਘਿਆਂ ਫਾਟਕ ਨੇੜੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆ ਰਹੇ ਇਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਗਈ। ਥਾਣਾ ਸਿਟੀ ਦੇ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਪੁਲਿਸ ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਦੋਸ਼ੀ ਗ੍ਰਿਫਤਾਰ ਅਗਲੀ ਖ਼ਬਰ ਸਰਹੱਦ ਪਾਰੋਂ ਕਰੋੜਾਂ ਦੀ ਹੈਰੋਇਨ ਤਸਕਰੀ ਕਰਨ ਵਾਲੇ 4 ਵਿਅਕਤੀ ਗ੍ਰਿਫ਼ਤਾਰ
Ad Position 24