01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਵੱਡੀ ਵਾਰਦਾਤ ਨੂੰ ਕੀਤਾ ਨਾਕਾਮ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਵਿਅਕਤੀਆਂ ਵਲੋਂ ਅੰਜ਼ਾਮ ਦਿੱਤੇ ਜਾਣ ਵਾਲੀ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਸਥਾਨਕ ਤਿੰਨ ਵਿਅਕਤੀਆਂ....

Ad Position 21
No active advertisement
ਅਜੀਤ ਡੈਸਕ 11-09-2025

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਵਿਅਕਤੀਆਂ ਵਲੋਂ ਅੰਜ਼ਾਮ ਦਿੱਤੇ ਜਾਣ ਵਾਲੀ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਸਥਾਨਕ ਤਿੰਨ ਵਿਅਕਤੀਆਂ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੈਕਟਰ-56 ਅਤੇ ਡੱਡੂ ਮਾਜਰਾ ਕਲੋਨੀ ਦੇ ਰਹਿਣ ਵਾਲਿਆਂ ਵਜੋਂ ਹੋਈ ਹੈ।

ਫਿਲਹਾਲ ਪੁਲਿਸ ਅਧਿਕਾਰੀ ਨੇ ਕਿਸੇ ਹੋਰ ਜਾਣਕਾਰੀ ਜਿਵੇਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਲੋਂ ਬਰਾਮਦ ਕੀਤੇ ਗਏ ਕਾਰਤੂਸ ਆਦਿ ਨੂੰ ਸਾਂਝਾ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦਾ ਅਭਿਆਨ ਜਾਰੀ ਹੈ ਤੇ ਅੱਗੇ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਉਕਤ ਅਭਿਆਨ ਪੂਰਾ ਹੋਣ ’ਤੇ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਖੁਲਾਸੇ ਕਰਨ ਲਈ ਪ੍ਰੈਸ ਕਾਨਫਰੰਸ ਵੀ ਸੱਦੀ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਹੋਏ ਅਗਨ ਭੇਂਟ ਅਗਲੀ ਖ਼ਬਰ ਕਾਰ ਤੇ ਬਲੈਰੋ ਪਿੱਕਅਪ ਗੱਡੀ ਦੀ ਸਿੱਧੀ ਟੱਕਰ, ਇਕ ਔਰਤ ਦੀ ਮੌਤ, 3 ਜ਼ਖਮੀ
Ad Position 24