01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਸਰਹੱਦੀ ਪਿੰਡ ਤੋਂ ਹਥਿਆਰਾਂ ਦੇ ਜ਼ਖ਼ੀਰੇ ਸਮੇਤ 2 ਦੋਸ਼ੀ ਗ੍ਰਿਫ਼ਤਾਰ

ਫ਼ਾਜ਼ਿਲਕਾ, 11 ਸਤੰਬਰ (ਬਲਜੀਤ ਸਿੰਘ, ਪ੍ਰਦੀਪ ਕੁਮਾਰ)-ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਫਾਜ਼ਿਲਕਾ ਦੇ ਸਰਹੱਦੀ...

Ad Position 21
No active advertisement
ਅਜੀਤ ਡੈਸਕ 11-09-2025

ਫ਼ਾਜ਼ਿਲਕਾ, 11 ਸਤੰਬਰ (ਬਲਜੀਤ ਸਿੰਘ, ਪ੍ਰਦੀਪ ਕੁਮਾਰ)-ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਨੇੜਿਓਂ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਫਾਜ਼ਿਲਕਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵਲੋਂ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ਉਤੇ ਕੀਤੀ ਗਈ ਹੈ, ਜਿਸ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਦੋ ਆਰੋਪੀਆਂ ਨੂੰ ਕਾਬੂ ਕੀਤਾ ਗਿਆ ਹੈ। ਹਾਲਾਂਕਿ ਫਾਜ਼ਿਲਕਾ ਦੇ ਇਸ ਸਰਹੱਦੀ ਪਿੰਡ ਵਿਚ ਵੀ ਹੜ੍ਹ ਆਇਆ ਹੋਇਆ ਹੈ, ਜਿਸ ਦੇ ਬਾਵਜੂਦ ਇਥੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਵਿਚ 27 ਪਿਸਤੌਲਾਂ ਅਤੇ ਕਰੀਬ 470 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਹਾਲਾਂਕਿ ਪੁਲਿਸ ਵਲੋਂ ਇਨ੍ਹਾਂ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਰਿਮਾਂਡ ਹਾਸਿਲ ਕਰਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ ਕਿ ਆਖਿਰਕਾਰ ਇਹ ਹਥਿਆਰਾਂ ਦਾ ਜ਼ਖੀਰਾ ਕਿਥੋਂ ਅਤੇ ਕਿਸ ਤਰ੍ਹਾਂ ਆਇਆ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖਣ ਦਾ ਐਲ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਐਡ. ਅਰਸ਼ਦੀਪ ਸਿੰਘ ਕਲੇਰ ਤੇ ਜੋਧ ਸਿੰਘ ਸਮਰਾ ਵਲੋਂ ਹੜ੍...
Ad Position 24