01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖਣ ਦਾ ਐਲਾਨ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ...

Ad Position 21
No active advertisement
ਅਜੀਤ ਡੈਸਕ 11-09-2025

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹੱਈਆ ਕਰਵਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੋਂ ਇਲਾਵਾ ਹੋਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਿਸਾਨਾਂ ਦਾ ਹੋਇਆ ਬਹੁਤ ਵੱਡਾ ਨੁਕਸਾਨ, 20 ਹਜ਼ਾਰ ਕਰੋੜ ਦੇ ਰਾਹਤ ਫ਼ੰਡ ਦੀ ਹੈ ਲੋੜ- ਹਰਦੀਪ ਸਿੰਘ ਮੁੰਡੀਆਂ ਅਗਲੀ ਖ਼ਬਰ ਸਰਹੱਦੀ ਪਿੰਡ ਤੋਂ ਹਥਿਆਰਾਂ ਦੇ ਜ਼ਖ਼ੀਰੇ ਸਮੇਤ 2 ਦੋਸ਼ੀ ਗ੍ਰਿਫ਼ਤਾਰ
Ad Position 24