01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

4 ਮੁਲਜ਼ਮਾਂ ਨੂੰ ਹਥਿਆਰਾਂ ਦੇ ਜ਼ਖ਼ੀਰੇ ਸਮੇਤ ਕੀਤਾ ਗ੍ਰਿਫਤਾਰ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਲੜੀਵਾਰ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਦਿਆਂ...

Ad Position 21
No active advertisement
ਅਜੀਤ ਡੈਸਕ 11-09-2025

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਲੜੀਵਾਰ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਦਿਆਂ 2 ਦੇਸੀ ਕੱਟੇ, 2 ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ, ਸੁਮਿਤ ਵਾਸੀਆਨ ਸੈਕਟਰ-38 ਪੱਛਮੀ, ਮੋਹਿਤ ਵਾਸੀ ਸੈਕਟਰ-56 ਅਤੇ ਬਬਲੂ ਵਾਸੀ ਲੁਧਿਆਣਾ ਵਜੋਂ ਹੋਈ ਹੈ ਜਿਨ੍ਹਾਂ ਵਿਰੁੱਧ ਅਸਲਾ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐੱਸ. ਪੀ. ਜਸਬੀਰ ਸਿੰਘ ਨੇ ਦੱਸਿਆ ਕਿ ਸ਼ੁਰੂਆਤ ਵਿਚ ਗਸ਼ਤ ਦੌਰਾਨ ਸੈਕਟਰ 34-35 ਦੀ ਮਾਰਕੀਟ ਵਿਚੋਂ ਰੋਹਿਤ ਅਤੇ ਸੁਮਿਤ ਨੂੰ ਇਕ ਪਿਸਤੌਲ, ਇਕ ਦੇਸੀ ਕੱਟਾ ਅਤੇ 6 ਜ਼ਿੰਦਾ ਕਾਰਤੂਸ ਦੀ ਬਰਾਮਦਗੀ ਹੋਣ ਉਤੇ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਤੋਂ ਹਥਿਆਰਾਂ ਦੀ ਸਪਲਾਇਰ ਬਬਲੂ ਨੂੰ ਗ੍ਰਿਫਤਾਰ ਕੀਤਾ ਅਤੇ ਇਕ ਹੋਰ ਮੁਲਜ਼ਮ ਜਿਸ ਦੀ ਪਛਾਣ ਮੋਹਿਤ ਵਜੋਂ ਹੋਈ ਹੈ, ਨੂੰ ਵੀ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਆਪਸੀ ਰੰਜਿਸ਼ ਕਾਰਨ ਉਕਤ ਨੌਜਵਾਨਾਂ ਨੇ ਨਾਜਾਇਜ਼ ਹਥਿਆਰ ਰੱਖੇ ਸਨ। ਇਸ ਮਾਮਲੇ ਦੀ ਜਾਂਚ ਜਾਰੀ ਹੈ। 

Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਤੋਂ ਤਿੰਨ ਦਿਨਾਂ ਲਈ ਬੰਦ ਰਹੇਗਾ ਕੈਰੋਂ ਵਾਲਾ ਰੇਲਵੇ ਫਾਟਕ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਦੀ 25ਵੀਂ ਪਾਰਟੀ ਕਾਂਗਰਸ 21 ਸਤੰਬਰ ਤੋਂ ਚੰਡੀਗੜ੍ਹ 'ਚ ਹੋਵੇਗੀ
Ad Position 24