02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2025

ਨਵੇਂ ਅਕਾਲੀ ਦਲ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਿਆਪਕ ਯਤਨ ਆਰੰਭੇ - ਭਾਈ ਲੌਂਗੋਵਾਲ

ਲੌਂਗੋਵਾਲ, 11 ਸਤੰਬਰ (ਵਿਨੋਦ ਸ਼ਰਮਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ...

Ad Position 21
No active advertisement
ਅਜੀਤ ਡੈਸਕ 11-09-2025

ਲੌਂਗੋਵਾਲ, 11 ਸਤੰਬਰ (ਵਿਨੋਦ ਸ਼ਰਮਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਦੱਸਿਆ ਕਿ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਆਪਕ ਪੱਧਰ ਉਤੇ ਯਤਨ ਆਰੰਭੇ ਜਾ ਚੁੱਕੇ ਹਨ। ਭਾਈ ਲੌਂਗੋਵਾਲ ਅੱਜ ਇਕ ਸੈਮੀਨਾਰ 'ਚ ਭਾਗ ਲੈਣ ਉਪਰੰਤ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਜਿਥੇ ਨਿੱਜੀ ਤੌਰ ਉਤੇ ਕਰੋੜਾਂ ਰੁਪਏ ਦਾ ਯੋਗਦਾਨ ਪਾ ਰਹੀ ਹੈ, ਉਥੇ ਪਾਰਟੀ ਦੇ ਨਿਮਾਣੇ ਵਰਕਰ ਵੀ ਪਾਰਟੀ ਵਲੋਂ ਲਾਏ ਕੈਂਪਾਂ 'ਚ ਜਾ ਕੇ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਸੁਲਤਾਨਪੁਰ ਲੋਧੀ, ਬੱਗੇਪੁਰਾ, ਰਾਜਾਸਾਂਸੀ, ਅਜਨਾਲਾ ਅਤੇ ਡੇਰਾ ਬਾਬਾ ਨਾਨਕ ਆਦਿ ਥਾਵਾਂ 'ਤੇ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀ ਮਦਦ ਆਰੰਭੀ ਜਾ ਚੁੱਕੀ ਹੈ ਅਤੇ ਅਕਾਲੀ ਦਲ ਪੀੜਤ ਲੋਕਾਂ ਦੇ ਮੁੜ ਆਬਾਦ ਹੋਣ ਤੱਕ ਆਪਣੀ ਬਣਦੀ ਭੂਮਿਕਾ ਅਦਾ ਕਰੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੂਬਾ ਪੰਜਾਬ ਲਈ ਐਲਾਨੀ ਗਈ ਰਾਸ਼ੀ ਨੂੰ ਪੰਜਾਬ ਦੇ ਲੋਕਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉੱਤਰਾਖੰਡ ਲਈ 1200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਅਗਲੀ ਖ਼ਬਰ ਸੀ.ਐਮ. ਮਾਨ ਵਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਕੀਤੀ ਜਾਵੇਗੀ ਮੀਟਿੰਗ
Ad Position 24