02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਮਨਜਿੰਦਰ ਸਿੰਘ ਲਾਲਪੁਰਾ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

ਚੰਡੀਗੜ੍ਹ, 12 ਸਤੰਬਰ- ਅੱਜ ਤਰਨਤਾਰਨ ਦੀ ਅਦਾਲਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਸਜ਼ਾ ਸੁਣਾਏਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇਕ...

Ad Position 21
No active advertisement
ਅਜੀਤ ਡੈਸਕ 12-09-2025

ਚੰਡੀਗੜ੍ਹ, 12 ਸਤੰਬਰ- ਅੱਜ ਤਰਨਤਾਰਨ ਦੀ ਅਦਾਲਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਨੂੰ ਸਜ਼ਾ ਸੁਣਾਏਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇਕ ਔਰਤ ’ਤੇ ਹਮਲਾ ਕਰਨ ਅਤੇ ਛੇੜਛਾੜ ਕਰਨ ਦਾ ਦੋਸ਼ੀ ਠਹਿਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਤੋਂ ਇਲਾਵਾ, ਜੋ ਘਟਨਾ ਸਮੇਂ ਟੈਕਸੀ ਡਰਾਈਵਰ ਸੀ, ਅਦਾਲਤ ਨੇ 5 ਪੁਲਿਸ ਮੁਲਾਜ਼ਮਾਂ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਵੀ ਦੋਸ਼ੀ ਠਹਿਰਾਇਆ ਹੈ। ਹਾਲਾਂਕਿ ਅਦਾਲਤ ਨੇ ਗਗਨਦੀਪ ਸਿੰਘ ਅਤੇ ਪੁਲਿਸ ਮੁਲਾਜ਼ਮਾਂ ਨਰਿੰਦਰਜੀਤ ਸਿੰਘ ਅਤੇ ਗੁਰਦੀਪ ਰਾਜ ਨੂੰ ਨਿਆਂਇਕ ਹਿਰਾਸਤ ਵਿਚ ਨਹੀਂ ਭੇਜਿਆ ਹੈ। ਇਨ੍ਹਾਂ ਤਿੰਨਾਂ ਨੂੰ ਵੀ ਅੱਜ ਅਦਾਲਤ ਨੇ ਤਲਬ ਕੀਤਾ ਹੈ।

ਦੱਸ ਦੇਈਏ ਕਿ ਇਹ ਪੂਰਾ ਮਾਮਲਾ 2013 ਦਾ ਹੈ। ਉਸ ਸਮੇਂ ਵਿਧਾਇਕ ਲਾਲਪੁਰਾ ਇਕ ਟੈਕਸੀ ਡਰਾਈਵਰ ਸੀ। ਉਸ ’ਤੇ ਵਿਆਹ ਲਈ ਆਈ ਇਕ ਔਰਤ ’ਤੇ ਹਮਲਾ ਕਰਨ ਦਾ ਦੋਸ਼ ਸੀ। ਔਰਤ ਨੇ ਟੈਕਸੀ ਡਰਾਈਵਰਾਂ ’ਤੇ ਛੇੜਛਾੜ ਦਾ ਵੀ ਦੋਸ਼ ਲਗਾਇਆ ਸੀ।

ਵਿਧਾਇਕ ਲਾਲਪੁਰਾ ਦੇ ਵਕੀਲ ਨੇ ਦੱਸਿਆ ਸੀ ਕਿ ਇਕ ਦਲਿਤ ਕੁੜੀ ’ਤੇ ਹਮਲੇ ਦਾ ਮਾਮਲਾ ਹੈ। ਫੈਸਲਾ ਅਜੇ ਆਉਣਾ ਬਾਕੀ ਹੈ ਤੇ ਅਸੀਂ ਇਸ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵਾਂਗੇ।

Ad Position 22
No active advertisement
ਪਿਛਲੀ ਖ਼ਬਰ ਛੱਤੀਸਗੜ੍ਹ: ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ, 10 ਨਕਸਲੀ ਢੇਰ ਅਗਲੀ ਖ਼ਬਰ ਨਵੇਂ ਉਪ- ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅੱਜ ਚੁੱਕਣਗੇ ਅਹੁਦੇ ਦੀ ਸਹੁੰ
Ad Position 24