03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਫਰੀਦਕੋਟ ਪੁਲਿਸ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ

ਫਰੀਦਕੋਟ 12 ਸਤੰਬਰ ( ਜਸਵੰਤ ਸਿੰਘ ਪੁਰਬਾ)- ਫਰੀਦਕੋਟ ਪੁਲਿਸ ਵਲੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਦਵਿੰਦਰ ਬੰਬੀਹਾ ਗਰੁੱਪ ਨਾਲ ਸੰਬੰਧਿਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ...

Ad Position 21
No active advertisement
ਅਜੀਤ ਡੈਸਕ 12-09-2025

ਫਰੀਦਕੋਟ 12 ਸਤੰਬਰ ( ਜਸਵੰਤ ਸਿੰਘ ਪੁਰਬਾ)- ਫਰੀਦਕੋਟ ਪੁਲਿਸ ਵਲੋਂ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਦਵਿੰਦਰ ਬੰਬੀਹਾ ਗਰੁੱਪ ਨਾਲ ਸੰਬੰਧਿਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਦੋਸ਼ੀਆਂ ਵਿਚ ਰਾਮਜੋਤ ਸਿੰਘ ਉਰਫ਼ ਜੋਤ (ਵਾਸੀ ਮੋਗਾ) ਵੀ ਸ਼ਾਮਿਲ ਹੈ, ਜਿਸ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ, ਜਿਸ ਨੂੰ ਮੁਠਭੇੜ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵਲੋਂ ਸਾਂਝੀ ਕੀਤੀ ਗਈ।


ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਕੋਟਕਪੂਰਾ ਵਿਚ ਜੁਲਾਈ ਮਹੀਨੇ ਦੌਰਾਨ ਬੰਬੀਹਾ ਗੈਂਗ ਦੇ ਗੁਰਗਿਆਂ ਵਲੋਂ ਫਿਰੌਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ, ਜਿਸ ਵਿਚ ਇਨ੍ਹਾਂ ਨੇ ਫਿਰੌਤੀ ਦੀ ਰਕਮ ਨਾ ਮਿਲਣ ’ਤੇ ਬਾਅਦ ਵਿਚ 1 ਸਤੰਬਰ ਦੀ ਰਾਤ ਨੂੰ ਉਸ ਵਿਅਕਤੀ ਦੇ ਘਰ ਦੇ ਬਾਹਰ ਫ਼ਾਇਰਿੰਗ ਕੀਤੀ ਗਈ ਸੀ, ਜਿਸ ਸੰਬੰਧੀ ਥਾਣਾ ਸਿਟੀ ਕੋਟਕਪੂਰਾ ਵਿਚ ਮੁਕੱਦਮਾ ਨੰਬਰ 95 ਮਿਤੀ 29.04.2025 ਅਧੀਨ ਧਾਰਾ 308(2), 352(2) ਬੀ.ਐਨ.ਐਸ ਤਹਿਤ ਦਰਜ ਕੀਤਾ ਗਿਆ ਸੀ, ਜਿਸ ਦੌਰਾਨ ਇਸ ਮਾਮਲੇ ਵਿਚ ਐਸ.ਪੀ. (ਇੰਨਵੈਸਟੀਗੇਸ਼ਨ) ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਸ੍ਰੀ ਅਰੁਣ ਮੁੰਡਨ ਅਤੇ ਡੀ.ਐਸ.ਪੀ ਕੋਟਕਪੂਰਾ, ਸ੍ਰੀ ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ਼ ਫਰੀਦਕੋਟ ਅਤੇ ਥਾਣਾ ਸਿਟੀ ਕੋਟਕਪੂਰਾ ਦੀਆਂ ਪੁਲਿਸ ਟੀਮਾਂ ਵਲੋ ਟੈਕਨੀਕਲ ਇੰਨਪੁਟ ਅਤੇ ਹਿਊਮਨ ਇਟੈਲੀਜੈਂਸ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਫ਼ਾਇਰਿੰਗ ਦੀ ਘਟਨਾ ਵਿਚ ਸ਼ਾਮਿਲ ਦੋਨਾਂ ਦੋਸ਼ੀਆਂ ਸੰਦੀਪ ਸਿੰਘ ਉਰਫ ਲਵਲੀ ਅਤੇ ਰਾਮਜੋਤ ਸਿੰਘ ਉਰਫ਼ ਜੋਤ ਨੂੰ ਮਿਤੀ 07.09.2025 ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਪਾਸੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਕਿ ਦੋਨੋ ਦੋਸ਼ੀ ਮੋਗਾ ਜ਼ਿਲ੍ਹਾ ਨਾਲ ਸੰਬੰਧਿਤ ਸਨ, ਜਿਸ ਉਪਰੰਤ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਦੋਸ਼ੀਆਂ ਵਲੋਂ ਇਸ ਵਾਰਦਾਤ ਨੂੰ ਦਵਿੰਦਰ ਬੰਬੀਹਾ ਗੈਂਗ ਨਾਲ ਸੰਬੰਧਿਤ ਗੈਂਗਸਟਰ ਸਿਮਾ ਬਹਿਬਲ ਅਤੇ ਜੱਸ ਬਹਿਬਲ ਦੇ ਇਸ਼ਾਰੇ ਤੇ ਅੰਜ਼ਾਮ ਦਿੱਤਾ ਗਿਆ ਸੀ ਅਤੇ ਇਸ ਵਾਰਦਾਤ ਲਈ ਹਥਿਆਰ ਮੋਗਾ ਜ਼ਿਲ੍ਹਾ ਨਾਲ ਹੀ ਸੰਬੰਧਿਤ ਮਲਕੀਤ ਸਿੰਘ ਵਲੋਂ ਮੁਹੱਈਆ ਕਰਵਾਏ ਗਏ ਹਨ, ਜਿਸ ਨੂੰ ਕਿ ਮਿਤੀ 08.09.2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਦਾ ਗਿਆ ਹੈ।


ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਜਦ ਕਥਿਤ ਮੁਲਜ਼ਮਾਂ ਕੋਲੋਂ ਰਿਮਾਂਡ ਦੌਰਾਨ ਪੁਛਗਿੱਛ ਕੀਤੀ ਤਾਂ ਉਹਨਾ ਦੱਸਿਆ ਕਿ ਫਾਇਰਿੰਗ ਦੌਰਾਨ ਵਰਤਿਆ 32 ਬੋਰ ਪਿਸਟਲ ਉਨ੍ਹਾਂ ਵਲੋਂ ਪਿੰਡ ਢਿਲਵਾਂ ਤੋਂ ਸਿਵਿਆ ਰੋਡ ਨਹਿਰਾਂ ਪਾਸ ਲੁਕਾ ਕੇ ਰੱਖਿਆ ਗਿਆ ਹੈ, ਜਿਸ ਤੋ ਬਾਅਦ ਅੱਜ ਜਦੋਂ ਪੁਲਿਸ ਟੀਮ ਰਿਕਵਰੀ ਲਈ ਦੋਸ਼ੀ ਰਾਮਜੋਤ ਸਿੰਘ ਉਰਫ਼ ਜੋਤ ਨੂੰ ਨਾਲ ਲੈ ਕੇ ਆਈ ਤਾਂ ਰਿਕਵਰੀ ਦੌਰਾਨ ਕਥਿਤ ਮੁਲਜ਼ਮ ਰਾਮਜੋਤ ਸਿੰਘ ਉਰਫ਼ ਜੋਤ ਨੇ ਮੌਕੇ ’ਤੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਲੁਕਾਏ ਹੋਏ ਪਿਸਟਲ ਨਾਲ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ, ਜਿਸ ’ਤੇ ਪੁਲਿਸ ਪਾਰਟੀ ਵਲੋਂ ਜਵਾਬੀ ਫਾਇੰਰਿੰਗ ਕੀਤੀ ਤਾਂ ਦੋਸ਼ੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਮੌਕੇ ’ਤੇ .32 ਬੋਰ ਪਿਸਤੋਲ ਅਤੇ ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਹਨ।


ਦੱਸਣਯੋਗ ਹੈ ਕਿ ਰਾਮਜੋਤ ਸਿੰਘ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਇਸ ਦੇ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ 3 ਮੁਕੱਦਮੇ ਦਰਜ ਹਨ, ਜੋ ਕਿ ਇਸ ਵਾਰਦਾਤ ਤੋਂ ਕਰੀਬ 1 ਮਹੀਨਾ ਪਹਿਲਾਂ 30 ਜੁਲਾਈ ਨੂੰ ਹੀ ਫਰੀਦਕੋਟ ਜੇਲ੍ਹ ਵਿਚੋਂ ਬਾਹਰ ਆਇਆ ਸੀ।

Ad Position 22
No active advertisement
ਪਿਛਲੀ ਖ਼ਬਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਪ-ਰਾਸ਼ਟਰਪਤੀ ਵਜੋਂ ਚੁੱਕੀ ਸਹੁੰ ਅਗਲੀ ਖ਼ਬਰ ਸਿੱਕਮ: ਜ਼ਮੀਨ ਖਿਸਕਣ ਕਾਰਨ 4 ਲੋਕਾਂ ਦੀ ਮੌਤ
Ad Position 24