03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸੀ.ਪੀ. ਰਾਧਾਕ੍ਰਿਸ਼ਨਨ ਨੇ ਉਪ-ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 12 ਸਤੰਬਰ- ਸੀ.ਪੀ. ਰਾਧਾਕ੍ਰਿਸ਼ਨਨ ਨੇ ਅੱਜ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ 67 ਸਾਲਾ...

Ad Position 21
No active advertisement
ਅਜੀਤ ਡੈਸਕ 12-09-2025

ਨਵੀਂ ਦਿੱਲੀ, 12 ਸਤੰਬਰ- ਸੀ.ਪੀ. ਰਾਧਾਕ੍ਰਿਸ਼ਨਨ ਨੇ ਅੱਜ ਉਪ-ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਹੋਏ ਇਕ ਸਮਾਰੋਹ ਵਿਚ 67 ਸਾਲਾ ਰਾਧਾਕ੍ਰਿਸ਼ਨਨ ਨੂੰ ਸਹੁੰ ਚੁਕਾਈ। ਐਨ.ਡੀ.ਏ. ਉਮੀਦਵਾਰ ਰਾਧਾਕ੍ਰਿਸ਼ਨਨ ਨੇ ਇੰਡੀਆ ਅਲਾਇੰਸ ਉਮੀਦਵਾਰ ਸਾਬਕਾ ਜਸਟਿਸ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾ ਕੇ ਉਪ ਰਾਸ਼ਟਰਪਤੀ ਦੀ ਚੋਣ ਜਿੱਤੀ ਸੀ।

21 ਜੁਲਾਈ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ 9 ਸਤੰਬਰ ਨੂੰ ਨਵੇਂ ਉਪ ਰਾਸ਼ਟਰਪਤੀ ਲਈ ਚੋਣਾਂ ਹੋਈਆਂ ਸਨ। ਇਸ ਤੋਂ ਪਹਿਲਾਂ ਉਪ-ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਰਾਧਾਕ੍ਰਿਸ਼ਨਨ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵਲੋਂ ਜਾਰੀ ਇਕ ਬਿਆਨ ਵਿਚ ਦਿੱਤੀ ਗਈ ਸੀ। ਰਾਧਾਕ੍ਰਿਸ਼ਨਨ ਦੇ ਅਸਤੀਫ਼ੇ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਨੇ ਮਹਾਰਾਸ਼ਟਰ ਦਾ ਵਾਧੂ ਚਾਰਜ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਸੌਂਪ ਦਿੱਤਾ ਹੈ। ਉਹ ਹੁਣ ਦੋਵਾਂ ਰਾਜਾਂ ਦੇ ਰਾਜਪਾਲ ਦੀ ਜ਼ਿੰਮੇਵਾਰੀ ਸੰਭਾਲਣਗੇ।

ਸੰਸਦ ਦੇ ਹਾਲ ਹੀ ਵਿਚ ਹੋਏ ਮਾਨਸੂਨ ਸੈਸ਼ਨ ਦੌਰਾਨ ਜਗਦੀਪ ਧਨਖੜ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਹਾਲਾਂਕਿ ਉਨ੍ਹਾਂ ਦਾ ਕਾਰਜਕਾਲ ਦੋ ਸਾਲ ਬਾਕੀ ਸੀ। ਉਨ੍ਹਾਂ ਦੇ ਅਸਤੀਫ਼ੇ ਕਾਰਨ ਮੱਧਕਾਲੀ ਚੋਣਾਂ ਹੋਈਆਂ ਸਨ।

Ad Position 22
No active advertisement
ਪਿਛਲੀ ਖ਼ਬਰ ਦਾਦਾ ਸਾਹਿਬ ਫਾਲਕੇ ਪੁਰਸਕਾਰ 2025 ਦਾ ਐਲਾਨ ਅਗਲੀ ਖ਼ਬਰ ਫਰੀਦਕੋਟ ਪੁਲਿਸ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੁਰਗਿਆਂ ਵਿਚਕਾਰ ਮੁਕਾਬਲਾ
Ad Position 24