03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਫ਼ਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖ਼ੀਰੇ ਸਣੇ ਕੀਤੇ 2 ਕਾਬੂ

ਚੰਡੀਗੜ੍ਹ, 12 ਸਤੰਬਰ-ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ’ਤੇ ਕਾਰਵਾਈ ਕਰਦਿਆਂ, ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨ ਨਾਲ...

Ad Position 21
No active advertisement
ਅਜੀਤ ਡੈਸਕ 12-09-2025

ਚੰਡੀਗੜ੍ਹ, 12 ਸਤੰਬਰ-ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖਾਸ ਸੂਚਨਾ ’ਤੇ ਕਾਰਵਾਈ ਕਰਦਿਆਂ, ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਵਿਦੇਸ਼ੀ ਹੈਂਡਲਰਾਂ ਦੀ ਹਮਾਇਤ ਪ੍ਰਾਪਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਪਾਸੋਂ 18 ਪਿਸਤੌਲ, 1847 ਕਾਰਤੂਸ ਅਤੇ 42 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ, ਇਸ ਵਿਚ ਸ਼ਾਮਿਲ ਸਾਰੇ ਮੈਂਬਰਾਂ ਦੀ ਪਛਾਣ ਕਰਨ ਅਤੇ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਨਾਲ ਲੜਨ ਲਈ ਦ੍ਰਿੜ ਹੈ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੂੰ ਪੰਜਾਬ ਤੋਂ ਦੂਰ ਰੱਖਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼- ਰਵਨੀਤ ਸਿੰਘ ਬਿੱਟੂ ਅਗਲੀ ਖ਼ਬਰ ਪੰਜਾਬ ਭਾਜਪਾ ਵਲੋਂ ਰਾਹਤ ਗੱਡੀਆਂ ਰਵਾਨਾ
Ad Position 24