03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਹੜ੍ਹਾਂ ਦੇ ਸਾਰੇ ਪੀੜਤਾਂ ਨੂੰ ਜਲਦ ਮਿਲੇਗਾ ਮੁਆਵਜ਼ਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਸਤੰਬਰ (ਦਵਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸੰਬੰਧੀ ਇਕ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਨਾਲ ਇਕ....

Ad Position 21
No active advertisement
ਅਜੀਤ ਡੈਸਕ 12-09-2025

ਚੰਡੀਗੜ੍ਹ, 12 ਸਤੰਬਰ (ਦਵਿੰਦਰ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਤੇ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਸੰਬੰਧੀ ਇਕ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਨਾਲ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਰ ਇਕ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਤੇ ਇਹ ਇਕੱਲਾ ਐਲਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ ਤੇ ਜਿਵੇਂ ਹੀ ਇਹ ਪੂਰੀ ਹੋ ਜਾਵੇਗੀ ਸਰਕਾਰ ਵਲੋਂ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡ ਪਿੰਡ ਜਾ ਕੇ ਅਧਿਕਾਰੀ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਤੇ ਫ਼ਸਲਾਂ ਦੇ ਹੋਏ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਮਕਾਨਾਂ ਦੇ ਹੋਏ ਨੁਕਸਾਨ ਲਈ 40,000 ਰੁਪਏ ਤੇ ਪਸ਼ੂਆਂ ਦੀ ਮੌਤ ਦੇ ਹੋਏ ਨੁਕਸਾਨ ਲਈ 37,500 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 30-40 ਦਿਨਾਂ ਦੇ ਸਪੈਸ਼ਲ ਗਿਰਦਾਵਰੀ ਦੀ ਰਿਪੋਰਟ ਆਉਣ ਤੋਂ ਬਾਅਦ ਤੁਰੰਤ ਮੁਆਵਜ਼ਾ ਦੇ ਦਿੱਤਾ ਜਾਵੇਗਾ, ਕਿਉਂਕਿ ਮੁਆਵਜ਼ੇ ਦਾ ਸਮੇਂ ਸਿਰ ਮਿਲਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੌਰਾਨ 55 ਮਿ੍ਤਕਾਂ ’ਚੋਂ 42 ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਮੰਡ ਕੂਕਾ ਪੁੱਜੇ ਅਗਲੀ ਖ਼ਬਰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ’ਚ ਬੈਂਕ ਅਧਿਕਾਰੀ ਨੇ ਦਿੱਤੀ ਗਵਾਹੀ
Ad Position 24