03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਪਿੰਡ ਸੁਧਾਰ ਨੇੜੇ ਅਣਪਛਾਤਿਆਂ ਨੇ ਡਾਕਟਰ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਸੁਧਾਰ ਵਿਖੇ ਆਪਣਾ...

Ad Position 21
No active advertisement
ਅਜੀਤ ਡੈਸਕ 12-09-2025

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਸੁਧਾਰ ਵਿਖੇ ਆਪਣਾ ਨਿੱਜੀ ਹਸਪਤਾਲ ਚਲਾਉਂਦੇ ਇਕ ਡਾਕਟਰ ਉੱਪਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਡਾਕਟਰ ਗੰਭੀਰ ਜ਼ਖਮੀ ਹੋ ਗਿਆI ਜਾਣਕਾਰੀ ਅਨੁਸਾਰ ਭੰਗੂ ਹਸਪਤਾਲ ਸੁਧਾਰ ਦੇ ਮਾਲਕ ਡਾ. ਕੁਲਵਿੰਦਰ ਸਿੰਘ ਅੱਜ ਆਪਣੇ ਹਸਪਤਾਲ ਵਿਚ ਹੀ ਮੌਜੂਦ ਸਨ ਕਿ ਦੁਪਹਿਰ ਸਮੇਂ ਮੋਟਰਸਾਈਕਲ ਉਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਹਸਪਤਾਲ ਉਤੇ ਗੋਲੀਆਂ ਚਲਾਈਆਂ ਗਈਆਂ ਸਨI ਥਾਣਾ ਰਮਦਾਸ ਦੇ ਐਸ.ਐਚ.ਓ. ਸਬ-ਇੰਸਪੈਕਟਰ ਆਗਿਆਪਾਲ ਸਿੰਘ ਵਲੋਂ ਮੌਕੇ ਉਤੇ ਪਹੁੰਚ ਕੇ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 

Ad Position 22
No active advertisement
ਪਿਛਲੀ ਖ਼ਬਰ ਇਕ ਡੇਰੇ ਦਾ ਸਮਾਨ ਗੱਡੀ ਵਿਚ ਰੱਖ ਰਹੇ ਵਿਅਕਤੀ ਸੰਗਤਾਂ ਨੇ ਘੇਰੇ, ਡੇਰੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵੀ... ਅਗਲੀ ਖ਼ਬਰ ਇਸ ਮੁਸ਼ਕਿਲ ਘੜੀ ’ਚ ਸਿਆਸਤ ਛੱਡ ਸਾਰੇ ਹੋਣ ਇਕੱਠੇ- ਸੁਨੀਲ ਜਾਖੜ
Ad Position 24