03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਸੁਪਰੀਮ ਕੋਰਟ ਨੇ ਕੰਗਨਾ ਰਣੌਤ ਨੂੰ ਮਾਣਹਾਨੀ ਮਾਮਲੇ ’ਚ ਰਾਹਤ ਦੇਣ ਤੋਂ ਕੀਤਾ ਮਨ੍ਹਾ

ਨਵੀਂ ਦਿੱਲੀ, 12 ਸਤੰਬਰ- ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕਿਸਾਨ ਅੰਦੋਲਨ...

Ad Position 21
No active advertisement
ਅਜੀਤ ਡੈਸਕ 12-09-2025

ਨਵੀਂ ਦਿੱਲੀ, 12 ਸਤੰਬਰ- ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਟਿੱਪਣੀ ’ਤੇ ਦਾਇਰ ਮਾਣਹਾਨੀ ਦੇ ਮਾਮਲੇ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਕੰਗਨਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਤੁਹਾਡੇ ਟਵੀਟ ਨੂੰ ਸਿਰਫ਼ ਰੀਟਵੀਟ ਨਹੀਂ ਕਿਹਾ ਜਾ ਸਕਦਾ। ਤੁਸੀਂ ਇਸ ਵਿਚ ਮਸਾਲਾ ਪਾਇਆ ਹੈ। ਇਸ ਦਾ ਕੀ ਮਤਲਬ ਹੈ, ਇਸ ਦੀ ਵਿਆਖਿਆ ਸਿਰਫ਼ ਹੇਠਲੀ ਅਦਾਲਤ ਕਰੇਗੀ। ਤੁਸੀਂ ਇਹ ਸਪੱਸ਼ਟੀਕਰਨ ਉੱਥੇ ਦਿਓਗੇ।

ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ ਕੰਗਨਾ ਨੇ ਟਵੀਟ ਕਰਕੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ 87 ਸਾਲਾ ਬਜ਼ੁਰਗ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਈ ਇਕ ਔਰਤ ਕਿਹਾ ਸੀ।

ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ। ਕੰਗਨਾ ਨੇ ਕਿਹਾ ਕਿ ਉਸ ਨੇ ਸਿਰਫ਼ ਇਕ ਵਕੀਲ ਦੀ ਪੋਸਟ ਨੂੰ ਦੁਬਾਰਾ ਪੋਸਟ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ 14 ਸਤੰਬਰ ਤੋਂ ਮੁੜ ਸ਼ੁਰੂ ਹੋਵੇਗੀ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਅਗਲੀ ਖ਼ਬਰ ਇਕ ਡੇਰੇ ਦਾ ਸਮਾਨ ਗੱਡੀ ਵਿਚ ਰੱਖ ਰਹੇ ਵਿਅਕਤੀ ਸੰਗਤਾਂ ਨੇ ਘੇਰੇ, ਡੇਰੇ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵੀ...
Ad Position 24