03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪਤਨੀ ਨਾਲ ਪੁੱਜੇ ਅਯੁੱਧਿਆ, ਰਾਮ ਲੱਲਾ ਦੇ ਕੀਤੇ ਦਰਸ਼ਨ

ਲਖਨਊ, 12 ਸਤੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਅੱਜ ਆਪਣੀ ਪਤਨੀ ਨਾਲ ਅਯੁੱਧਿਆ ਪਹੁੰਚੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਵਾਈ ਅੱਡੇ ’ਤੇ ਉਨ੍ਹਾਂ....

Ad Position 21
No active advertisement
ਅਜੀਤ ਡੈਸਕ 12-09-2025

ਲਖਨਊ, 12 ਸਤੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਅੱਜ ਆਪਣੀ ਪਤਨੀ ਨਾਲ ਅਯੁੱਧਿਆ ਪਹੁੰਚੇ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਆਪਣੀ ਪਤਨੀ ਅਤੇ ਪ੍ਰਤੀਨਿਧੀਆਂ ਨਾਲ ਰਾਮ ਮੰਦਰ ਪਹੁੰਚੇ। ਇਥੇ ਉਨ੍ਹਾਂ ਨੇ 25 ਮਿੰਟ ਰਾਮ ਲੱਲਾ ਦੀ ਪੂਜਾ ਕੀਤੀ। ਅਯੁੱਧਿਆ ਵਿੱਚ ਲਗਭਗ 45 ਮਿੰਟ ਰਹੇ। ਇਸ ਤੋਂ ਬਾਅਦ ਦੇਹਰਾਦੂਨ ਲਈ ਰਵਾਨਾ ਹੋ ਗਏ।

ਸਵੇਰੇ ਲਗਭਗ 9:45 ਵਜੇ ਉਨ੍ਹਾਂ ਨੇ ਕਾਸ਼ੀ ਵਿਚ ਬਾਬਾ ਵਿਸ਼ਵਨਾਥ ਦੇ ਦਰਸ਼ਨ ਕੀਤੇ। ਬਾਬਾ ਵਿਸ਼ਵਨਾਥ ਨੂੰ ਸ਼ੋਡਸ਼ੋਪਚਾਰ ਵਿਧੀ ਨਾਲ ਅਭਿਸ਼ੇਕ ਕੀਤਾ ਤੇ ਲਗਭਗ ਅੱਧਾ ਘੰਟਾ ਬਾਬਾ ਦੇ ਦਰਬਾਰ ਵਿਚ ਰਹੇ।

ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਦਸ਼ਾਸ਼ਵਮੇਧ ਘਾਟ ’ਤੇ ਗੰਗਾ ਆਰਤੀ ਵਿਚ ਹਿੱਸਾ ਲਿਆ ਸੀ। ਉਨ੍ਹਾਂ ਦੀ ਪਤਨੀ ਅਤੇ 70 ਪ੍ਰਤੀਨਿਧੀ ਵੀ ਉਨ੍ਹਾਂ ਦੇ ਨਾਲ ਸਨ।

ਮਾਰੀਸ਼ਸ ਦੇ ਪ੍ਰਧਾਨ ਮੰਤਰੀ ਬੁੱਧਵਾਰ ਸ਼ਾਮ ਨੂੰ ਕਾਸ਼ੀ ਪਹੁੰਚੇ ਸਨ। ਵੀਰਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਗੱਲਬਾਤ ਕੀਤੀ ਸੀ।

Ad Position 22
No active advertisement
ਪਿਛਲੀ ਖ਼ਬਰ ਡਾ.ਐਸ.ਪੀ.ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ ਅਗਲੀ ਖ਼ਬਰ ਦਿੱਲੀ ਤੋਂ ਬਾਅਦ ਬੰਬੇ ਹਾਈ ਕੋਰਟ ਨੂੰ ਮਿਲੀ ਬੰਬ ਦੀ ਨਾਲ ਉਡਾਉਣ ਦੀ ਧਮਕੀ
Ad Position 24