03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਡਾ.ਐਸ.ਪੀ.ਸਿੰਘ ਓਬਰਾਏ ਵਲੋਂ ਹੜ੍ਹ ਪੀੜਤਾਂ ਦੀ ਮਦਦ ਜਾਰੀ

ਅਜਨਾਲਾ/ਰਮਦਾਸ, ਗੱਗੋਮਾਹਲ (ਅੰਮ੍ਰਿਤਸਰ), 12 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਿਆਂ ਕਰਨ ਲਈ ਨਿਰੰਤਰ ਸੇਵਾ...

Ad Position 21
No active advertisement
ਅਜੀਤ ਡੈਸਕ 12-09-2025

ਅਜਨਾਲਾ/ਰਮਦਾਸ, ਗੱਗੋਮਾਹਲ (ਅੰਮ੍ਰਿਤਸਰ), 12 ਸਤੰਬਰ (ਢਿੱਲੋਂ/ਵਾਹਲਾ/ਸੰਧੂ)- ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਿਆਂ ਕਰਨ ਲਈ ਨਿਰੰਤਰ ਸੇਵਾ ਕਾਰਜ ਨਿਭਾ ਰਹੇ ਲੋੜਵੰਦਾਂ ਦੇ ਮਸੀਹੇ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵਲੋਂ ਅੱਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਅਜਨਾਲਾ ਹਲਕੇ ਦੇ ਹੜ੍ਹ ਪ੍ਰਭਾਵਿਤ ਤਿੰਨ ਪਿੰਡਾਂ ਅੰਦਰ ਕਰੀਬ 30 ਕੁਇੰਟਲ ਸੁੱਕਾ ਰਾਸ਼ਨ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਅਤੇ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਮੌਜੂਦਗੀ ਵਿਚ ਵੰਡਿਆ ਗਿਆ।


ਇਸ ਸੰਬੰਧੀ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਅਤੇ ਐਸ.ਡੀ.ਐਮ.ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਅਜਨਾਲਾ ਖੇਤਰ ਦੇ ਬਹੁਤ ਸਾਰੇ ਪਿੰਡ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿਚੋਂ ਗੁਜ਼ਰ ਰਹੇ ਹਨ, ਜਿਸ ਦੌਰਾਨ ਬਹੁਤ ਸਾਰੀਆਂ ਸਮਾਜ ਸੇਵੀ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਹੜ੍ਹ ਪ੍ਰਭਾਵਿਤ ਪਿੰਡ ਨੰਗਲ ਸੋਹਲ, ਗੱਗੜ ਤੇ ਪੰਜਗਰਾਈਂ ਵਾਹਲਾ ਦੇ ਵਸਨੀਕਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਉਬਰਾਏ ਦੇ ਵੱਡੇ ਸਹਿਯੋਗ ਨਾਲ ਸੁੱਕਾ ਰਾਸ਼ਨ ਵੰਡਿਆ ਗਿਆ ਹੈ। ਇਸ ਉਪਰਾਲੇ ਲਈ ਉਨ੍ਹਾਂ ਡਾ.ਉਬਰਾਏ ਦੇ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੀਤੇ ਜਾ ਰਹੇ ਸਮੁੱਚੇ ਸੇਵਾ ਕਾਰਜ ਸ਼ਲਾਘਾਯੋਗ ਹਨ। ਜ਼ਿਕਰਯੋਗ ਹੈ ਕਿ ਇਸ ਮੌਕੇ ਬਾਬਾ ਜਗਜੀਤ ਸਿੰਘ ਜੀ ਬੜੂ ਸਾਹਿਬ ਵਾਲਿਆਂ ਵਲੋਂ ਹੜ੍ਹ ਪੀੜਤਾਂ ਨੂੰ ਗੱਦੇ ਤੇ ਹੋਰ ਲੋੜੀਂਦਾ ਸਮਾਨ ਵੀ ਵੰਡਿਆ ਗਿਆ।


ਇਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਟਰੱਸਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਅੱਜ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦੇ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਸੁੱਕੇ ਰਾਸ਼ਨ ਤੋਂ ਇਲਾਵਾ ਪਸ਼ੂਆਂ ਦਾ ਚਾਰਾ, ਦਵਾਈਆਂ, ਫੌਗਿੰਗ ਮਸ਼ੀਨਾਂ, ਮੱਛਰਦਾਨੀਆਂ ਤੇ ਤਰਪਾਲਾਂ ਆਦਿ ਸਮਾਨ ਵੀ ਦਿੱਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਕੱਲ੍ਹ ਤੋਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਸ਼ੁਰੂ - ਡਾ. ਬਲਬੀਰ ਸਿੰਘ ਅਗਲੀ ਖ਼ਬਰ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪਤਨੀ ਨਾਲ ਪੁੱਜੇ ਅਯੁੱਧਿਆ, ਰਾਮ ਲੱਲਾ ਦੇ ਕੀਤੇ ਦਰਸ਼ਨ
Ad Position 24