04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਹਥਿਆਰਾਂ, ਹੈਰੋਇਨ ਤੇ 6 ਲੱਖ ਡਰੱਗ ਮਨੀ ਸਮੇਤ ਪੰਜ ਤਸਕਰ ਗ੍ਰਿਫਤਾਰ

ਚੰਡੀਗੜ੍ਹ, 12 ਸਤੰਬਰ-ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ, ਕਾਊਂਟਰ...

Ad Position 21
No active advertisement
ਅਜੀਤ ਡੈਸਕ 12-09-2025

ਚੰਡੀਗੜ੍ਹ, 12 ਸਤੰਬਰ-ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਜੁੜੇ ਇਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਛੇ ਆਧੁਨਿਕ ਪਿਸਤੌਲ (ਗਲਾਕ ਅਤੇ ਪਿਕਸ 5 ਸਮੇਤ), 1 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਿਤ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਇਹ ਹਥਿਆਰ ਸਪਲਾਈ ਕਰ ਰਹੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਘੱਗਰ ਦਰਿਆ 'ਚ ਲਗਾਤਾਰ ਘੱਟ ਰਿਹਾ ਪਾਣੀ ਦਾ ਪੱਧਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗਿਆਨ ਭਾਰਤਮ ਪੋਰਟਲ ਲਾਂਚ
Ad Position 24