04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2025

ਘੱਗਰ ਦਰਿਆ 'ਚ ਲਗਾਤਾਰ ਘੱਟ ਰਿਹਾ ਪਾਣੀ ਦਾ ਪੱਧਰ

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਵਿਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ...

Ad Position 21
No active advertisement
ਅਜੀਤ ਡੈਸਕ 12-09-2025

ਸੰਗਰੂਰ, 12 ਸਤੰਬਰ (ਧੀਰਜ ਪਸ਼ੋਰੀਆ)-ਪੰਜਾਬ ਵਿਚ ਪਏ ਭਾਰੀ ਮੀਂਹ ਕਾਰਨ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਕਈ ਦਿਨਾਂ ਤੋਂ ਲਗਾਤਾਰ ਘੱਗਰ ਨਾਲ ਲੱਗਦੇ ਇਲਾਕੇ ਵਿਚ ਬਚਾਅ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਅੱਜ ਵੀ ਉਨ੍ਹਾਂ ਨੇ ਮੂਣਕ ਅਤੇ ਕੜੈਲ ਬੰਨ੍ਹਾਂ ਦਾ ਦੌਰਾ ਕੀਤਾ ਅਤੇ ਉਥੇ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਲੋਕਾਂ ਨੂੰ ਹੱਲਾਸ਼ੇਰੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ। ਅੱਜ ਪਾਣੀ ਦਾ ਪੱਧਰ 750.1 ਫੁੱਟ ਹੈ ਜੋ ਕਿ ਪਿਛਲੇ ਦਿਨਾਂ ਤੋਂ ਕਾਫੀ ਘੱਟ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਨਹੀਂ ਆ ਜਾਂਦਾ, ਉਦੋਂ ਤੱਕ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਇਸੇ ਤਰ੍ਹਾਂ ਚਾਲੂ ਰਹੇਗਾ। ਉਨ੍ਹਾਂ ਕੰਮ ਕਰ ਰਹੇ ਸਥਾਨਕ ਲੋਕਾਂ ਦੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਅਗਲੇ 2-3 ਦਿਨਾਂ ਵਿਚ ਘੱਗਰ ਦਰਿਆ ਵਿਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਆ ਜਾਵੇਗਾ। ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ 18 ਕਿਲੋਮੀਟਰ ਵਿਚ ਪੈਂਦੇ ਘੱਗਰ ਖੇਤਰ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਵਿਭਾਗ ਦੇ ਬੇਲਦਾਰ ਤੋਂ ਲੈ ਕੇ ਨਿਗਰਾਨ ਇੰਜੀਨੀਅਰ ਤੱਕ ਦੇ ਅਧਿਕਾਰੀ ਬੰਨ੍ਹ ਉੱਤੇ ਲਗਾਤਾਰ ਡਿਊਟੀ 'ਤੇ ਤਾਇਨਾਤ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਵੇਸਲੇ ਨਾ ਹੋਣ ਸਗੋਂ ਦਰਿਆ ਉੱਤੇ ਚੱਲ ਰਹੇ ਹਰ ਤਰ੍ਹਾਂ ਦੇ ਕੰਮ ਦੀ ਖੁਦ ਵੀ ਨਿਗਰਾਨੀ ਕਰਨ। 

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਹੁਣ ਲੰਮੀਆਂ ਇਮੀਗ੍ਰੇਸ਼ਨ ਕਤਾਰਾਂ 'ਚ ਨਹੀਂ ਖੜ੍ਹਾ ਹੋਣਾ ਪਵੇਗਾ - ਡਾਇਰੈਕਟਰ ਅਗਲੀ ਖ਼ਬਰ ਹਥਿਆਰਾਂ, ਹੈਰੋਇਨ ਤੇ 6 ਲੱਖ ਡਰੱਗ ਮਨੀ ਸਮੇਤ ਪੰਜ ਤਸਕਰ ਗ੍ਰਿਫਤਾਰ
Ad Position 24