05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 13 ਸਤੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਉਨ੍ਹਾਂ ਕਿਹਾ ਕਿ....

Ad Position 21
No active advertisement
ਅਜੀਤ ਡੈਸਕ 13-09-2025

ਚੰਡੀਗੜ੍ਹ, 13 ਸਤੰਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿਚ ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਤੁਹਾਡੀ ਰਾਜ ਫੇਰੀ ਤੋਂ ਪਹਿਲਾਂ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਸਨ। ਮੈਨੂੰ ਇਹ ਕਹਿੰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹੋਏ ਹਾਂ, ਕਿਉਂਕਿ ਤੁਹਾਡੇ ਦੁਆਰਾ ਐਲਾਨੀ ਗਈ ਰਾਹਤ ਇੰਨੀ ਤਬਾਹੀ ਲਈ ਬਹੁਤ ਘੱਟ ਸੀ।

ਉਨ੍ਹਾਂ ਅੱਗੇ ਲਿਖਿਆ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਅਸੀਂ ਸਮਝਦੇ ਹਾਂ ਕਿ ਤੁਸੀਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੇਨਕਾਬ ਕਰਨਾ ਚਾਹੁੰਦੇ ਸੀ, ਜੋ ਕਿ ਪੂਰੀ ਤਰ੍ਹਾਂ ਅਯੋਗ, ਅਸਮਰੱਥ ਅਤੇ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ‘ਆਪ’ ਅਤੇ ਭਾਜਪਾ ਦੇ ਟਕਰਾਅ ਵਿਚਕਾਰ ਫਸਾਇਆ ਜਾ ਰਿਹਾ ਹੈ।

ਮੈਂ ਤੁਹਾਨੂੰ ਫਿਰ ਤੋਂ ਅਪੀਲ ਕਰ ਰਿਹਾ ਹਾਂ ਕਿ ਪੰਜਾਬ ਨੂੰ ਘੱਟੋ-ਘੱਟ 25,000 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਦਿੱਤਾ ਜਾਵੇ, ਹਾਲਾਂਕਿ ਅਸੀਂ ਪਹਿਲਾਂ 50,000 ਕਰੋੜ ਰੁਪਏ ਦੀ ਮੰਗ ਕੀਤੀ ਸੀ।

 

Ad Position 22
No active advertisement
ਪਿਛਲੀ ਖ਼ਬਰ ਕਰਨਾਟਕ: ਗਣੇਸ਼ ਵਿਸਰਜ ਸਮਾਗਮ ’ਚ ਵੜਿ੍ਆ ਟਰੱਕ, 9 ਨੂੰ ਦਰੜਿਆ ਅਗਲੀ ਖ਼ਬਰ ਬਠਿੰਡਾ ਪਿੰਡ ਵਿਚ ਧਮਾਕੇ ਦੀ ਘਟਨਾ: ਪੁਲਿਸ ਵਲੋਂ ਮਾਮਲਾ ਦਰਜ, ਜਾਂਚ ਜਾਰੀ
Ad Position 24