05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ

ਸੁਲਤਾਨਪੁਰ ਲੋਧੀ, (ਕਪੂਰਥਲਾ), 13 ਸਤੰਬਰ (ਥਿੰਦ,ਹੈਪੀ,ਲਾਡੀ)- ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੈਨੇਜਰ ਅਵਤਾਰ...

Ad Position 21
No active advertisement
ਅਜੀਤ ਡੈਸਕ 13-09-2025

ਸੁਲਤਾਨਪੁਰ ਲੋਧੀ, (ਕਪੂਰਥਲਾ), 13 ਸਤੰਬਰ (ਥਿੰਦ,ਹੈਪੀ,ਲਾਡੀ)- ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੈਨੇਜਰ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜੀਨੀਅਰ ਸਵਰਨ ਸਿੰਘ,ਐਡੀਸ਼ਨਲ ਮੈਨੇਜਰ ਚੰਚਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਤੇਜਵੰਤ ਸਿੰਘ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹਰਸ਼ ਮਲਹੋਤਰ ਪ੍ਰਭਾਵਿਤ ਪਿੰਡਾਂ ਭਰੋਆਣਾ,ਮੰਡ ਇੰਦਰਪੁਰ,ਮੰਡ ਬਾਊਪੁਰ ਲਈ ਰਵਾਨਾ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਵਲੋਂ ਲਾਏ ਦੋਸ਼ਾਂ ਦਾ ਕੀਤਾ ਜ਼ੋਰਦਾਰ ਖ... ਅਗਲੀ ਖ਼ਬਰ ਮੁੱਖ ਮੰਤਰੀ ਮਾਨ ਦੀ ਪ੍ਰੈਸ ਕਾਨਫ਼ਰੰਸ
Ad Position 24