05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਵਲੋਂ ਲਾਏ ਦੋਸ਼ਾਂ ਦਾ ਕੀਤਾ ਜ਼ੋਰਦਾਰ ਖੰਡਨ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਧਿਰ ਨਾਲ ਸੰਬੰਧਿਤ ਅੰਤਰਿੰਗ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਸਮੇਤ....

Ad Position 21
No active advertisement
ਅਜੀਤ ਡੈਸਕ 13-09-2025

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਧਿਰ ਨਾਲ ਸੰਬੰਧਿਤ ਅੰਤਰਿੰਗ ਕਮੇਟੀ ਮੈਂਬਰ ਸ. ਜਸਵੰਤ ਸਿੰਘ ਪੁੜੈਣ ਸਮੇਤ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਲਈ ਵੰਡੀ ਜਾ ਰਹੀ ਰਾਹਤ ਬਾਰੇ ਗਲਤ ਬਿਆਨਬਾਜ਼ੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਸਮਾਂ ਦੁੱਖ ਵੰਡਾਉਣ ਦਾ ਹੈ, ਦੁੱਖ ਦੇਣ ਦਾ ਨਹੀਂ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਹੜ੍ਹ ਪ੍ਰਭਾਵਿਤ ਲੋੜਵੰਦ ਕਿਸਾਨਾਂ ਤੇ ਬੰਨ੍ਹ ਬਣਾਉਣ ਦੇ ਚੱਲੇ ਕਾਰਜਾਂ ਲਈ ਇਲਾਕਾ ਨਿਵਾਸੀਆਂ ਦੀ ਮੰਗ ਤੇ ਡੀਜ਼ਲ ਦੇਣ ਦੇ ਮਾਮਲੇ ਵਿਚ ਕੁਝ ਵਿਰੋਧੀ ਧਿਰ ਮੈਂਬਰਾਂ ਵਲੋਂ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਦਿਨ ਤੋਂ ਹੀ ਬਿਨ੍ਹਾਂ ਕਿਸੇ ਧਰਮ ਜਾਤ ਜਾਂ ਕਿਸੇ ਵਿਤਕਰੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰ ਸਾਹਿਬਾਨ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਢ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਬੂਟਾ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ਼ਾਹਬਾਜ ਸਿੰਘ ਤੇ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਫ਼ੈਡਰੇਸ਼ਨ (ਮਹਿਤਾ) ਵਲੋਂ ਸਥਾਪਨਾ ਦਿਵਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਅਗਲੀ ਖ਼ਬਰ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ
Ad Position 24