05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਮਨੀਪੁਰ ਪੁੱਜੇ ਪ੍ਰਧਾਨ ਮੰਤਰੀ ਮੋਦੀ

ਇੰਫ਼ਾਲ, 13 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਦੇ ਦੌਰੇ ’ਤੇ ਹਨ। ਉਹ ਦੁਪਹਿਰ 12 ਵਜੇ ਦੇ ਕਰੀਬ ਇੰਫਾਲ ਹਵਾਈ ਅੱਡੇ ’ਤੇ ਪਹੁੰਚੇ। ਫਿਰ ਉਹ ਸੜਕ ਰਾਹੀਂ 60 ਕਿਲੋਮੀਟਰ....

Ad Position 21
No active advertisement
ਅਜੀਤ ਡੈਸਕ 13-09-2025

ਇੰਫ਼ਾਲ, 13 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਨੀਪੁਰ ਦੇ ਦੌਰੇ ’ਤੇ ਹਨ। ਉਹ ਦੁਪਹਿਰ 12 ਵਜੇ ਦੇ ਕਰੀਬ ਇੰਫਾਲ ਹਵਾਈ ਅੱਡੇ ’ਤੇ ਪਹੁੰਚੇ। ਫਿਰ ਉਹ ਸੜਕ ਰਾਹੀਂ 60 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ ਚੁਰਾਚੰਦਪੁਰ ਪਹੁੰਚੇ। ਪ੍ਰਧਾਨ ਮੰਤਰੀ ਇੰਫਾਲ ਤੋਂ ਹੈਲੀਕਾਪਟਰ ਰਾਹੀਂ ਚੁਰਾਚੰਦਪੁਰ ਜਾਣ ਵਾਲੇ ਸਨ, ਪਰ ਇੰਫਾਲ ਵਿਚ ਭਾਰੀ ਬਾਰਸ਼ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਜਾਣਾ ਪਿਆ।

ਪ੍ਰਧਾਨ ਮੰਤਰੀ ਇੰਫਾਲ ਅਤੇ ਚੁਰਾਚੰਦਪੁਰ ਜ਼ਿਲ੍ਹਿਆਂ ਵਿਚ 8,500 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਉਹ ਦੋਵਾਂ ਥਾਵਾਂ ’ਤੇ ਜਨਤਕ ਮੀਟਿੰਗਾਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮਨੀਪੁਰ ਤੋਂ ਪਹਿਲਾਂ ਮਿਜ਼ੋਰਮ ਗਏ ਸਨ। ਉੱਥੇ ਉਨ੍ਹਾਂ ਨੇ 9000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।

ਮਈ 2023 ਵਿਚ ਮਨੀਪੁਰ ਵਿਚ ਮੇਈਤੇਈ ਅਤੇ ਕੁਕੀ ਭਾਈਚਾਰਿਆਂ ਵਿਚਕਾਰ ਨਸਲੀ ਹਿੰਸਾ ਭੜਕਣ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਮਨੀਪੁਰ ਦਾ ਪਹਿਲਾ ਦੌਰਾ ਹੈ।

 

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਝੀ ਵਿਚੋਂ ਚੋਰੀ ਹੋਈ ਥਾਰ ਗੱਡੀ ਅਤੇ ਹੋਰ ਸਮਾਨ ਸਮੇਤ ਪੁਲਿਸ ਨੇ ਪਿੰਡ ਦੇ ਇਕ ਵਿਅਕਤੀ ਸਮੇਤ 2 ਨੂੰ ਕੀਤਾ ਕਾਬੂ ਅਗਲੀ ਖ਼ਬਰ ਫ਼ੈਡਰੇਸ਼ਨ (ਮਹਿਤਾ) ਵਲੋਂ ਸਥਾਪਨਾ ਦਿਵਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਕੀਤੀ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ
Ad Position 24