05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਦਿੱਲੀ ਦੇ ਤਾਜ ਹੋਟਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 13 ਸਤੰਬਰ- ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਇੱਕ ਦਿਨ ਬਾਅਦ ਧੌਲਾ ਕੁਆਂ ਨੇੜੇ ਸਥਿਤ ਪੰਜ ਸਿਤਾਰਾ ਹੋਟਲ ਤਾਜ ਪੈਲੇਸ ਨੂੰ ਵੀ ਅੱਜ ਬੰਬ ਨਾਲ....

Ad Position 21
No active advertisement
ਅਜੀਤ ਡੈਸਕ 13-09-2025

ਨਵੀਂ ਦਿੱਲੀ, 13 ਸਤੰਬਰ- ਦਿੱਲੀ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਇੱਕ ਦਿਨ ਬਾਅਦ ਧੌਲਾ ਕੁਆਂ ਨੇੜੇ ਸਥਿਤ ਪੰਜ ਸਿਤਾਰਾ ਹੋਟਲ ਤਾਜ ਪੈਲੇਸ ਨੂੰ ਵੀ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੋਟਲ ਪ੍ਰਬੰਧਨ ਨੂੰ ਸਵੇਰੇ 2:00 ਵਜੇ ਇਕ ਧਮਕੀ ਭਰਿਆ ਈ.ਮੇਲ ਮਿਲਿਆ, ਜਦੋਂ ਉਨ੍ਹਾਂ ਨੇ ਸਵੇਰੇ ਈਮੇਲ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਚਾਣਕਿਆਪੁਰੀ ਪੁਲਿਸ ਸਟੇਸ਼ਨ ਨੇ ਡੌਗ ਸਕੁਐਡ, ਬੰਬ ਡਿਸਪੋਜ਼ਲ ਸਕੁਐਡ ਆਦਿ ਦੁਆਰਾ ਹੋਟਲ ਦੀਆਂ ਸਾਰੀਆਂ ਮੰਜ਼ਿਲਾਂ ਦੀ ਜਾਂਚ ਕੀਤੀ ਗਈ ਪਰ ਪੁਲਿਸ ਨੂੰ ਕੁਝ ਵੀ ਸ਼ੱਕੀ ਨਹੀਂ ਮਿਲਿਆ।


ਦੱਸ ਦੇਈਏ ਕਿ ਬੀਤੇ ਕੱਲ੍ਹ, ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਵੀ ਇਸੇ ਤਰ੍ਹਾਂ ਦੀ ਈ.ਮੇਲ. ਭੇਜੀ ਗਈ ਸੀ, ਪਰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਤੋਂ ਪਹਿਲਾਂ ਵੀ ਦਿੱਲੀ ਵਿਚ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਈ.ਮੇਲਾਂ ਰਾਹੀਂ ਸਮੇਂ-ਸਮੇਂ ’ਤੇ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਪਰ ਪੁਲਿਸ ਨੂੰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਇੰਫ਼ਾਲ ਵਿਖੇ 1200 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਟਿੱਪਰ ਥੱਲੇ ਆਉਣ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਤ
Ad Position 24