06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

350 ਸਾਲਾ ਸ਼ਤਾਬਦੀ: ਨਗਰ ਕੀਰਤਨ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...

Ad Position 21
No active advertisement
ਅਜੀਤ ਡੈਸਕ 13-09-2025

ਅੰਮ੍ਰਿਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਤੋਂ ਅਗਲੇ ਪੜਾਅ ਸਾਗਰ (ਭਗਵਾਨ ਗੰਜ) ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਮੱਧ ਪ੍ਰਦੇਸ਼ ਦੇ ਵਿਧਾਇਕ ਹਰੀ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸੇ ਤਹਿਤ ਗੁਰਦੁਆਰਾ ਇਸਰਪ੍ਰਕਾਸ਼ ਵਰਿਆਮਸਰ ਪੁਆਰਗੜ੍ਹ, ਸੰਸਕ੍ਰਿਤੀ ਸਕੂਲ ਅਕੈਡਮੀ, ਦਸਮੇਸ਼ ਇੰਜੀਨੀਅਰਿੰਗ ਵਰਕਸ ਵਿਖੇ ਵੀ ਸੰਗਤਾਂ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸ. ਹਰਭਜਨ ਸਿੰਘ ਸੁਪਰਵਾਈਜ਼ਰ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ, ਸ. ਗੁਰਸਾਹਿਬ ਸਿੰਘ, ਬਾਬਾ ਸਤਨਾਮ ਸਿੰਘ ਖੂਬੀਆਂ ਨੰਗਲ ਵਾਲੇ, ਸ. ਮਲਕੀਤ ਸਿੰਘ, ਸ. ਦਯਾ ਸਿੰਘ, ਸ. ਅੰਤਰ ਸਿੰਘ, ਸ. ਦਿਲਬਾਗ ਸਿੰਘ, ਸ. ਦਵਿੰਦਰ ਸਿੰਘ, ਸ. ਬੇਅੰਤ ਸਿੰਘ, ਸ. ਰਣਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਭਰਾ ਵਲੋਂ ਚਲਾਈ ਗੋਲੀ 'ਚ ਸਾਬਕਾ ਵਿਧਾਇਕ ਬੈਂਸ ਵਾਲ-ਵਾਲ ਬਚੇ ਅਗਲੀ ਖ਼ਬਰ ਮੰਤਰੀ ਡਾ. ਐਲ. ਮੁਰੂਗਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਸ਼ਾਹਪੁਰ ਬੇਲਾ ਤੇ ਹਰੀਵਾਲ ਦੇ ਲੋਕਾਂ ਨਾਲ ਮੁਲਾਕਾਤ
Ad Position 24