06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਪੁੱਤਰ ਦੀ ਮੌਤ ਦਾ ਸਦਮਾ ਨਾ ਸਹਾਰਦਿਆਂ ਪਿਤਾ ਦੀ ਵੀ ਹੋਈ ਮੌਤ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਯਾਤਰਾ ਉਤੇ ਗਏ ਜਗਜੀਤ...

Ad Position 21
No active advertisement
ਅਜੀਤ ਡੈਸਕ 13-09-2025

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਯਾਤਰਾ ਉਤੇ ਗਏ ਜਗਜੀਤ ਸਿੰਘ ਪੁੱਤਰ ਰਸਾਲ ਸਿੰਘ ਨਿਵਾਸੀ ਚੂਸਲੇਵੜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਮ੍ਰਿਤਕ ਦੇਹ ਉਸ ਦੇ ਨਾਲ ਗਏ ਸਾਥੀ ਨਾਂਦੇੜ ਤੋਂ ਲਿਆ ਰਹੇ ਸਨ। ਜਦੋਂ ਇਸ ਅਣਹੋਣੀ ਘਟਨਾ ਦੀ ਜਾਣਕਾਰੀ ਮ੍ਰਿਤਕ ਜਗਜੀਤ ਸਿੰਘ ਦੇ ਪਿਤਾ ਨੂੰ ਲੱਗੀ ਤਾਂ ਉਹ ਆਪਣੇ ਪੁੱਤਰ ਦੀ ਹੋਈ ਮੌਤ ਦਾ ਸਦਮਾ ਨਾ ਸਹਾਰ ਸਕਿਆ ਤੇ ਉਸ ਦੀ ਸਦਮੇ ਨਾਲ ਮੌਤ ਹੋ ਗਈ। ਪੁੱਤਰ ਦੀ ਦੇਹ ਆਉਣ ਉਤੇ ਪਿਉ-ਪੁੱਤਰ ਦਾ ਸਸਕਾਰ ਪਿੰਡ ਚੂਸਲੇਵੜ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸਾਰ ਲੈਣ ਪੁੱਜੇ ਰਾਜਾ ਵੜਿੰਗ ਨੇ ਪਿੰਡ ਵਾਸੀਆਂ ਨੂੰ ਦਿੱਤਾ ਇੰਜਣ ਵਾਲਾ ਬੇੜਾ, ਪਸ਼ੂਆਂ ਲਈ ਫੀਡ ਅਗਲੀ ਖ਼ਬਰ ਭਰਾ ਵਲੋਂ ਚਲਾਈ ਗੋਲੀ 'ਚ ਸਾਬਕਾ ਵਿਧਾਇਕ ਬੈਂਸ ਵਾਲ-ਵਾਲ ਬਚੇ
Ad Position 24