06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2025

ਸੰਤ ਸੀਚੇਵਾਲ ਵਲੋਂ ਕੇਂਦਰੀ ਮੰਤਰੀ ਹਰਸ਼ ਮਲਹੋਤਰਾ ਅੱਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ

ਸੁਲਤਾਨਪੁਰ ਲੋਧੀ, 13 ਸਤੰਬਰ (ਜਗਮੋਹਣ ਸਿੰਘ ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੜਕ ਆਵਾਜਾਈ...

Ad Position 21
No active advertisement
ਅਜੀਤ ਡੈਸਕ 13-09-2025

ਸੁਲਤਾਨਪੁਰ ਲੋਧੀ, 13 ਸਤੰਬਰ (ਜਗਮੋਹਣ ਸਿੰਘ ਥਿੰਦ)-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸੜਕ ਆਵਾਜਾਈ ਅਤੇ ਹਾਈਵੇਅ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕੀਤਾ ਜਾਵੇ। ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਵਿਖੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦਾ ਲਗਭਗ ਅੱਧਾ ਹਿੱਸਾ ਹੜ੍ਹਾਂ ਕਾਰਨ ਬਹੁਤ ਭਾਰੀ ਤਬਾਹੀ ਦਾ ਸ਼ਿਕਾਰ ਹੋਇਆ ਹੈ। ਦਰਿਆਵਾਂ ਵਿਚ ਆਏ ਭਿਆਨਕ ਹੜ੍ਹਾਂ ਨੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਹੂਲਤਾਂ, ਸਕੂਲ, ਪ੍ਰਾਇਮਰੀ ਹੈਲਥ ਸੈਂਟਰ ਅਤੇ ਕਮਿਊਨਿਟੀ ਹਾਲ ਆਦਿ ਢਹਿ ਗਏ ਹਨ ਜਾਂ ਗੰਭੀਰ ਤੌਰ 'ਤੇ ਨੁਕਸਾਨੇ ਹੋਏ ਹਨ।

ਸੰਤ ਸੀਚੇਵਾਲ ਨੇ ਮੰਗ ਕੀਤੀ ਕਿ ਕੁਦਰਤੀ ਆਫ਼ਤ ਰਾਹਤ ਫੰਡ ਤੋਂ ਇਲਾਵਾ ਪੰਜਾਬ ਦੇ ਹਿੱਸੇ ਵਾਲਾ ਪੇਂਡੂ ਵਿਕਾਸ ਫੰਡ ਵੀ ਤੁਰੰਤ ਜਾਰੀ ਕਰਕੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਅਤੇ ਸਕੂਲਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ, ਜੋ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ, ਹੜ੍ਹਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਜਿਸ ਨਾਲ ਖੇਤ ਮਜ਼ਦੂਰਾਂ ਨੂੰ ਵੀ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਭਾਰੀ ਮੀਂਹ ਕਾਰਨ ਗਰੀਬਾਂ ਦੇ ਕਈ ਘਰ ਢਹਿ ਗਏ ਹਨ ਜਾਂ ਨੁਕਸਾਨੇ ਗਏ ਹਨ। ਉਨ੍ਹਾਂ ਸਾਰਿਆਂ ਨੂੰ ਪੂਰਾ ਮੁਆਵਜ਼ਾ ਮਿਲਣਾ ਚਾਹੀਦਾ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਵੇ ਕਿ ਮਨਰੇਗਾ ਮਜ਼ਦੂਰਾਂ ਨੂੰ ਘੱਟੋ-ਘੱਟ 250 ਦਿਨਾਂ ਦਾ ਰੋਜ਼ਗਾਰ ਮਿਲੇ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਮਜ਼ਦੂਰ ਵਰਗ ਵੀ ਪ੍ਰਭਾਵਿਤ ਹੋਇਆ ਹੈ। ਮੌਜੂਦਾ 100 ਦਿਨਾਂ ਦੀ ਰੋਜ਼ਗਾਰ ਗਾਰੰਟੀ ਨੂੰ ਵਧਾ ਕੇ ਘੱਟੋ-ਘੱਟ 250 ਦਿਨ ਕੀਤਾ ਜਾਵੇ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025- ਬੰਗਲਾਦੇਸ਼ ਦੇ ਸ੍ਰੀ ਲੰਕਾ ਖਿਲਾਫ 4 ਓਵਰਾਂ ਤੋਂ ਬਾਅਦ 7/2 ਅਗਲੀ ਖ਼ਬਰ ਇਨਸਾਫ ਨਾ ਮਿਲਣ 'ਤੇ ਕਿਸਾਨ ਯੂਨੀਅਨ ਨੇ ਹਸਪਤਾਲ ਦੇ ਗੇਟ ਅੱਗੇ ਲਾਇਆ ਧਰਨਾ
Ad Position 24