07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿੱਚੀ ਕੇ.ਪੀ. (36) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ 'ਚ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ ਜਾ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਗੱਡੀ ਨੇ ਰਾਤ ਕਰੀਬ 10 ਵਜੇ ਰਿੱਚੀ ਦੀ ਗੱਡੀ ਸਮੇਤ 3 ਹੋਰ...

Ad Position 21
No active advertisement
ਅਜੀਤ ਡੈਸਕ 14-09-2025

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿੱਚੀ ਕੇ.ਪੀ. (36) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ | ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਿੱਚੀ ਆਪਣੀ ਫਾਰਚੂਨਰ ਕਾਰ 'ਚ ਮਾਡਲ ਟਾਊਨ ਦੇ ਮਾਤਾ ਰਾਣੀ ਚੌਕ ਨੇੜੇ ਜਾ ਰਿਹਾ ਸੀ | ਮਿਲੀ ਜਾਣਕਾਰੀ ਅਨੁਸਾਰ ਇਕ ਤੇਜ਼ ਰਫ਼ਤਾਰ ਗੱਡੀ ਨੇ ਰਾਤ ਕਰੀਬ 10 ਵਜੇ ਰਿੱਚੀ ਦੀ ਗੱਡੀ ਸਮੇਤ 3 ਹੋਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਗੱਡੀ ਭਜਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਹਾਦਸੇ ਦੌਰਾਨ ਰਿੱਚੀ ਦੇ ਸਿਰ ਅਤੇ ਸਰੀਰ 'ਤੇ ਗੰਭੀਰ ਸੱਟਾਂ ਲੱਗ ਗਈਆਂ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ | ਰਿੱਚੀ ਦੀ ਮੌਤ ਦੀ ਖ਼ਬਰ ਪਤਾ ਲਗਦੇ ਹੀ ਸ਼ਹਿਰ ਦੇ ਮੁਹਤਬਰ ਵਿਅਕਤੀ ਸ੍ਰੀ ਕੇ.ਪੀ. ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪਹੁੰਚੇ | ਦੇਰ ਰਾਤ ਤੱਕ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ |

Ad Position 22
No active advertisement
ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਏਸ਼ੀਆ ਕੱਪ 2025-ਸ੍ਰੀ ਲੰਕਾ ਦੇ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ
Ad Position 24