07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਨੇਪਾਲ ਦੀ ਸੁਸ਼ੀਲਾ ਕਾਰਕੀ ਨੇ ਪ੍ਰਧਾਨ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕਾਠਮੰਡੂ, 14 ਸਤੰਬਰ-ਨੇਪਾਲ ਦੀ ਨਵੀਂ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਦੇਸ਼ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ...

Ad Position 21
No active advertisement
ਅਜੀਤ ਡੈਸਕ 14-09-2025

ਕਾਠਮੰਡੂ, 14 ਸਤੰਬਰ-ਨੇਪਾਲ ਦੀ ਨਵੀਂ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਦੇਸ਼ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਕਿ ਨੇਪਾਲ ਵਿਚ ਸੋਸ਼ਲ ਮੀਡੀਆ ਸਾਈਟਾਂ ਉਤੇ ਪਾਬੰਦੀ ਤੋਂ ਬਾਅਦ ਹਿੰਸਾ ਸ਼ੁਰੂ ਹੋ ਗਈ ਸੀ। ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਨੇ ਵੀ ਅਸਤੀਫਾ ਦੇ ਦਿੱਤਾ ਸੀ ਤੇ ਦੇਸ਼ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਸੀ। ਨੇਪਾਲ ਦੀ ਪਹਿਲੀ ਮਹਿਲਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਬਣੀ। ਉਨ੍ਹਾਂ ਦੇ ਨਾਮ 'ਤੇ ਸਹਿਮਤੀ ਬਣੀ। ਨੇਪਾਲ ਵਿਚ ਨੌਜਵਾਨ ਪੀੜ੍ਹੀ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪੈਦਾ ਹੋਏ ਰਾਜਨੀਤਿਕ ਸੰਕਟ ਦੇ ਵਿਚਕਾਰ ਸ਼ੁੱਕਰਵਾਰ ਨੂੰ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੂੰ ਅੰਤਰਿਮ ਸਰਕਾਰ ਦਾ ਮੁਖੀ ਬਣਾਉਣ ਦਾ ਫੈਸਲਾ ਕੀਤਾ ਗਿਆ। ਪਰਸੋਂ ਹੀ ਉਨ੍ਹਾਂ ਨੇ ਅਹੁਦੇ ਦੀ ਸਹੁੰ ਵੀ ਚੁੱਕ ਲਈ ਸੀ।

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਕਾਹਲੋਂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੇ ਚੇਅਰਮੈਨੀ ਦੇ ਅਹੁਦੇ ਤੋਂ ਦ... ਅਗਲੀ ਖ਼ਬਰ ਪਿੰਡ ਦਰੀਏਵਾਲ ਨੇੜੇ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲਾ ਗਰੋਹ ਕਾਬੂ
Ad Position 24