07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਵਿਧਾਇਕ ਧਾਲੀਵਾਲ ਵਲੋਂ ਜਾਇਜ਼ਾ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ...

Ad Position 21
No active advertisement
ਅਜੀਤ ਡੈਸਕ 14-09-2025

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਤੋਂ ਪਾਰ ਕਾਸ਼ਤ ਕਰਦੇ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਾਬਕਾ ਮੰਤਰੀ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਉਤੇ ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਸਖਤ ਸੁਰੱਖਿਆ ਪਹਿਰੇ ਹੇਠ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਹੜ੍ਹਾਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਔਖੀ ਘੜੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਰਕਾਰ ਵਲੋਂ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੁਆਵਜ਼ਾ ਦਿੱਤਾ ਜਾਵੇਗਾ, ਜਿਸ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ।

ਉਧਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਅਸੀਂ ਠੇਕੇ ਉਤੇ ਜ਼ਮੀਨਾਂ ਲੈ ਕੇ ਆਪਣੀ ਜਾਨ ਤਲੀ ਉਤੇ ਰੱਖ ਕੇ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਬੀਜਾਈ ਕੀਤੀ ਸੀ ਪਰ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸਭ ਕੁਝ ਤਹਿਸ-ਨਹਿਸ ਹੋ ਗਿਆ। ਉਨ੍ਹਾਂ ਵੀ ਸਰਕਾਰ ਕੋਲੋਂ ਮੰਗ ਕੀਤੀ ਕਿ ਸਾਡੇ ਹੋਏ ਸਮੁੱਚੇ ਨੁਕਸਾਨ ਦੀ ਭਰਪਾਈ ਕਰਨ ਲਈ ਵੱਧ ਤੋਂ ਵੱਧ ਮੁਆਵਜ਼ਾ ਰਾਸ਼ੀ ਦਿੱਤੀ ਜਾਵੇI 

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਕੇ.ਪੀ. ਦੇ ਪੁੱਤ ਦੀ ਮੌਤ ਮਾਮਲੇ 'ਚ ਐਫ.ਆਈ.ਆਰ. ਦਰਜ ਅਗਲੀ ਖ਼ਬਰ ਕੱਲ੍ਹ ਪੰਜਾਬ ਆਉਣਗੇ ਰਾਹੁਲ ਗਾਂਧੀ
Ad Position 24