07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਦੁਬਈ ਤੋਂ ਡਿਪੋਰਟ ਕੀਤੇ 8 ਨੌਜਵਾਨਾਂ ਨੂੰ ਡਾ. ਉਬਰਾਏ ਨੇ ਘਰੀਂ ਪਹੁੰਚਾਇਆ

ਰਾਜਾਸਾਂਸੀ,14 ਸਤੰਬਰ (ਹਰਦੀਪ ਸਿੰਘ ਖੀਵਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਉਬਰਾਏ ਨੇ...

Ad Position 21
No active advertisement
ਅਜੀਤ ਡੈਸਕ 14-09-2025

ਰਾਜਾਸਾਂਸੀ,14 ਸਤੰਬਰ (ਹਰਦੀਪ ਸਿੰਘ ਖੀਵਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਉਬਰਾਏ ਨੇ ਦੁਬਈ ਤੋਂ ਡਿਪੋਰਟ ਕੀਤੇ ਗਏ 8 ਨੌਜਵਾਨਾਂ ਨੂੰ ਆਪਣੇ ਖਰਚੇ ਉਤੇ ਘਰ ਪੁੱਜਦਾ ਕੀਤਾ ਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਟੀਮ ਵਲੋਂ ਘਰ ਤੱਕ ਪਹੁੰਚਾਇਆ ਗਿਆ। ਜਾਣਕਾਰੀ ਸਾਂਝੀ ਕਰਦਿਆਂ ਡਾ. ਐਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਆਤਮਾ ਸਿੰਘ ਜਦਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਵਿਜੇ ਕੁਮਾਰ, ਹਰਬੰਸ ਲਾਲ, ਗਗਨ ਕੁਮਾਰ ਪੁੱਤਰ ਪਰਮਜੀਤ, ਵਿਜੇ ਕੁਮਾਰ ਪੁੱਤਰ ਬਿੰਦਰ, ਗਗਨ ਕੁਮਾਰ ਪੁੱਤਰ ਬਿੰਦਰ, ਬੱਗਾ ਪ੍ਰਕਾਸ਼ ਤੇ ਅਜੇ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਨੇ ਉਨ੍ਹਾਂ ਨਾਲ ਟੈਲੀਫੋਨ ਉਤੇ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਵਲੋਂ ਉਨ੍ਹਾਂ ਨਾਲ ਧੋਖਾਧੜੀ ਕਰਕੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਉਤੇ ਫੌਰੀ ਕਾਰਵਾਈ ਕਰਦਿਆਂ ਜਿਥੇ ਉਨ੍ਹਾਂ ਨੂੰ ਇਸ ਸਬੰਧੀ ਬਣਦੀ ਸਲਾਹ ਦਿੱਤੀ, ਉਥੇ ਹੀ ਡਿਪੋਰਟ ਹੋਣ ਉਪਰੰਤ ਉਕਤ ਸਾਰਿਆਂ ਦੀਆਂ ਚੇਨਈ ਤੋਂ ਅੰਮ੍ਰਿਤਸਰ ਤੱਕ ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਅੱਜ ਅੰਮ੍ਰਿਤਸਰ ਹਵਾਈ ਅੱਡੇ ਉਤੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਦੀ ਮੌਜੂਦਗੀ 'ਚ ਹਵਾਈ ਅੱਡੇ ਤੋਂ ਗੱਡੀ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਗਿਆ। ਡਾ. ਉਬਰਾਏ ਨੇ ਇਕ ਵਾਰ ਮੁੜ ਨੌਜਵਾਨਾਂ ਨੂੰ ਸੁਚੇਤ ਕੀਤਾ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਹ ਏਜੰਟਾਂ ਵਲੋਂ ਦੱਸੀ ਜਾਣ ਵਾਲੀ ਕੰਮ ਵਾਲੀ ਕੰਪਨੀ ਤੇ ਵੀਜ਼ੇ ਸਬੰਧੀ ਪੂਰੀ ਜਾਣਕਾਰੀ ਲੈ ਕੇ ਹੀ ਜਾਣ ਤਾਂ ਜੋ ਵਿਦੇਸ਼ ਅੰਦਰ ਬੇਲੋੜੀ ਖੱਜਲ-ਖੁਆਰੀ ਤੋਂ ਬਚਿਆ ਜਾ ਸਕੇ।

ਹਵਾਈ ਅੱਡੇ ਉਤੇ ਪਹੁੰਚਣ ਉਤੇ ਉਕਤ ਪੀੜਤ ਨੌਜਵਾਨਾਂ ਨੇ ਆਪਣੇ ਨਾਲ ਹੋਏ ਵੱਡੇ ਧੋਖੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਦੇ ਮਾਲਕ ਨੇ ਉਨ੍ਹਾਂ ਕੋਲੋਂ ਸਖ਼ਤ ਮਿਹਨਤ ਕਰਵਾਉਣ ਦੇ ਬਾਵਜੂਦ ਵੀ ਤਿੰਨ ਮਹੀਨਿਆਂ ਦੀ ਤਨਖ਼ਾਹ ਨਹੀਂ ਦਿੱਤੀ ਸਗੋਂ ਵੱਖਰੇ ਤੌਰ ਉਤੇ ਸਾਨੂੰ ਡਿਪੋਰਟ ਕਰਨ ਦੀਆਂ ਧਮਕੀਆਂ ਦੇਣ ਤੋਂ ਇਲਾਵਾ ਸਾਡੇ ਕਮਰੇ ਦੀ ਲਾਈਟ ਤੱਕ ਬੰਦ ਕਰਵਾ ਕੇ ਸਾਨੂੰ ਮਾਨਸਿਕ ਤੌਰ ਉਤੇ ਬਹੁਤ ਪ੍ਰੇਸ਼ਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਆਪਣਾ ਹੱਕ ਲੈਣ ਲਈ ਉਥੋਂ ਦੀ ਲੇਬਰ ਕੋਰਟ ਗਏ ਤਾਂ ਉਨ੍ਹਾਂ ਨੇ ਸਾਨੂੰ ਪੁਲਿਸ ਕੋਲ ਭੇਜ ਦਿੱਤਾ ਜਿਥੇ ਇਨਸਾਫ਼ ਦੇਣ ਦੀ ਬਜਾਏ ਸਾਨੂੰ 11 ਦਿਨਾਂ ਲਈ ਜੇਲ੍ਹ ਭੇਜ ਕੇ ਉਥੋਂ ਹੀ ਸਿੱਧਾ ਡਿਪੋਰਟ ਕਰਕੇ ਚੇਨਈ ਭੇਜ ਦਿੱਤਾ। ਉਨ੍ਹਾਂ ਮੁੜ ਮਨ ਭਰਦਿਆਂ ਕਿਹਾ ਕਿ ਇਸ ਵੇਲੇ ਸਾਡੇ ਕੋਲ ਇਕ ਵੀ ਪੈਸਾ ਤੇ ਸਾਮਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਬਾਰੇ ਜਦੋਂ ਅਸੀਂ ਮੁੜ ਡਾ. ਉਬਰਾਏ ਨਾਲ ਫੋਨ ਉਤੇ ਗੱਲ ਕੀਤੀ ਤਾਂ ਉਨ੍ਹਾਂ ਤੁਰੰਤ ਸਾਨੂੰ ਅੰਮ੍ਰਿਤਸਰ ਤੱਕ ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਹਵਾਈ ਅੱਡੇ ਤੋਂ ਘਰਾਂ ਤੱਕ ਪਹੁੰਚਣ ਲਈ ਗੱਡੀ ਦਾ ਵੀ ਪ੍ਰਬੰਧ ਕਰਕੇ ਦਿੱਤਾ, ਜਿਸ ਲਈ ਅਸੀਂ ਡਾ. ਉਬਰਾਏ ਦਾ ਇਸ ਔਖੀ ਘੜੀ 'ਚ ਵੱਡੀ ਮਦਦ ਕਰਨ ਲਈ ਦਿਲੋਂ ਧੰਨਵਾਦ ਕਰਦੇ ਹਾਂ। ਇਸ ਦੌਰਾਨ ਪੀੜਤ ਨੌਜਵਾਨਾਂ ਨੇ ਵੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੰਪਨੀ ਦੀ ਪੂਰੀ ਤਰ੍ਹਾਂ ਘੋਖ ਕਰਕੇ ਹੀ ਜਾਣ। 

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜਲ ਸ਼ਕਤੀ ਮੰਤਰੀ ਰਾਜ ਭੂਸ਼ਨ ਚੌਧਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਅਗਲੀ ਖ਼ਬਰ ਘੱਗਰ ਦਰਿਆ ਦੇ ਹੜ੍ਹ ਪ੍ਰਭਾਵਿਤ ਇਲਾਕੇ ਹਰਚੰਦਪੁਰਾ ਵਿਖੇ ਅਕਾਲੀ ਆਗੂ ਕਰਨ ਸਿੰਘ ਵਲੋਂ ਕਿਸਾਨਾਂ ਦੀ ਮਾਲੀ ਮਦਦ
Ad Position 24