08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਪਹਿਲੇ ਵਨਡੇ 'ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਜਿੱਤਣ ਲਈ ਦਿੱਤਾ 282 ਦੌੜਾਂ ਦਾ ਟੀਚਾ

ਚੰਡੀਗੜ੍ਹ, 14 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ 3 ਇਕਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕੇਟ ਸਟੇਡੀਆਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ...

Ad Position 21
No active advertisement
ਅਜੀਤ ਡੈਸਕ 14-09-2025

ਚੰਡੀਗੜ੍ਹ, 14 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਮਹਿਲਾ ਕ੍ਰਿਕਟ ਟੀਮਾਂ ਵਿਚਕਾਰ 3 ਇਕਦਿਨਾਂ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕੇਟ ਸਟੇਡੀਆਮ ਨਿਊ ਚੰਡੀਗੜ੍ਹ ਵਿਖੇ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਕਪਤਾਨ ਦੇ ਫ਼ੈਸਲੇ ਨੂੰ ਸਹੀ ਸਾਬਤ ਕਰਦਿਆ ਪ੍ਰਤਿਕਾ ਰਾਵਲ ਤੇ ਸਮ੍ਰਿਤੀ ਮੰਧਾਨ ਦੀ ਜੋੜੀ ਨੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਪ੍ਰਤਿਕਾ ਰਾਵਲ ਨੇ 96 ਗੇਂਦਾਂ ਵਿਚ 64 ਦੌੜਾਂ ਬਣਾਈਆਂ ਜਦਕਿ ਸਮ੍ਰਿਤੀ ਮੰਧਾਨਾ ਨੇ 63 ਗੇਂਦਾਂ ਵਿਚ 58 ਦੌੜਾਂ ਬਣਾਈਆਂ। ਤੀਸਰੇ ਨੰਬਰ 'ਤੇ ਬੱਲੇਬਾਜ਼ੀ ਕਰਦਿਆ ਹਰਲੀਨ ਦਿਓਲ ਨੇ ਵੀ 57 ਗੇਂਦਾਂ ਵਿਚ 54 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਨਿਰਧਾਰਤ 50 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 281 ਦੌੜਾਂ ਬਣਾਈਆਂ ਤੇ ਆਸਟ੍ਰੇਲੀਆ ਨੂੰ ਜਿੱਤਣ ਲਈ 282 ਦੌੜਾਂ ਦਾ ਟੀਚਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਪਹਿਲਵਾਨ ਅਮਨ ਸਹਿਰਾਵਤ 1.7 ਕਿਲੋਗ੍ਰਾਮ ਭਾਰ ਵਧਣ ਕਾਰਨ ਕੁਸ਼ਤੀ ਵਿਸ਼ਵ ਚੈਂਪੀਅਨਸ਼ਿਪ ਤੋਂ ਅਯੋਗ ਕਰਾਰ ਅਗਲੀ ਖ਼ਬਰ ਨੇਪਾਲ : ਵਿਰੋਧ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਹੋਈ 72
Ad Position 24