08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜਣ ਦੀ ਕੀਤੀ ਨਿੰਦਾ

ਅਟਾਰੀ, ਅੰਮ੍ਰਿਤਸਰ 14 ਸਤੰਬਰ-(ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ...

Ad Position 21
No active advertisement
ਅਜੀਤ ਡੈਸਕ 14-09-2025

ਅਟਾਰੀ, ਅੰਮ੍ਰਿਤਸਰ 14 ਸਤੰਬਰ-(ਰਾਜਿੰਦਰ ਸਿੰਘ ਰੂਬੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੀ ਯਾਤਰਾ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ 'ਤੇ ਭਾਰਤ ਸਰਕਾਰ ਵਲੋਂ ਰੋਕ ਲਗਾਏ ਜਾਣ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਭਾਰਤ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾ ਰਹੇ ਹਨ, ਪਰ ਆਪਣੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਦੀ ਭਾਵਨਾ ਰੱਖਣ ਵਾਲਿਆਂ ਨਾਲ ਸੁਰੱਖਿਆ ਦੇ ਨਾਂਅ ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕਰਨ। ਐਡਵੋਕੇਟ ਧਾਮੀ ਨੇ ਇਹ ਵੀ ਕਿਹਾ ਕਿ ਭਾਰਤ ਪਾਕਿਸਤਾਨ ਦੇਸ਼ਾਂ ਦੀ ਵੰਡ ਸਮੇਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥਿਆਂ ਦਾ ਪ੍ਰੋਟੋਕੋਲ ਸਿਸਟਮ ਉਸ ਸਮੇਂ ਦਾ ਬਣਿਆ ਹੋਇਆ ਹੀ ਚਲਦਾ ਆ ਰਿਹਾ ਹੈ ਤੇ ਇਸ ਤੋਂ ਪਹਿਲਾਂ ਇਹੋ ਜਿਹੀ ਹਲਾਤ ਨਹੀਂ ਸਨ ਬਣੇ ਜੋ ਅੱਜ ਸਰਕਾਰਾਂ ਨੇ ਸਿੱਖ ਪ੍ਰਤੀ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਭੇਜਣ ਦੇ ਬਣਾ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਅੱਧੀ ਦਰਜਨ ਤੋਂ ਵੱਧ ਮੋਟਰਾਂ ਦੀਆਂ ਕੇਬਲਾਂ ਚੋਰੀ ਅਗਲੀ ਖ਼ਬਰ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਈਡੀ ਨੇ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ ਨੂੰ ਕੀਤਾ ਤਲਬ
Ad Position 24